On the occasion of preliminary publication of voter lists, Deputy Commissioner Rupnagar gave the green flag to cycle rally to make voters aware.
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਦੇ ਮੌਕੇ ‘ਤੇ ਵੋਟਰਜ਼ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਸਾਈਕਲ ਰੈਲੀ ਨੂੰ ਹਰੀ ਝੰਡੀ
ਰੂਪਨਗਰ, 27 ਅਕਤੂਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਅਤੇ ਸ੍ਰੀ ਮਾਈਕਲ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ (ਐਕਸੀਅਨ) ਵੱਲੋਂ ਸਵੀਪ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਦੇ ਮੌਕੇ ਉਤੇ ਵੋਟਰਜ਼ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦਿੱਤੀ ਗਈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਰੈਲੀ ਡੀ.ਸੀ. ਕੰਪਲੈਕਸ ਤੋਂ ਸ਼ੁਰੂ ਹੁੰਦੀ ਹੋਈ, ਬੱਚਤ ਚੌਂਕ, ਸਰਕਾਰੀ ਕਾਲਜ ਰੂਪਨਗਰ ਨੂੰ ਕਵਰ ਕਰਦੇ ਹੋਏ, ਬੇਲਾ ਚੌਂਕ ਰੂਪਨਗਰ ਵਿਖੇ ਜਾ ਕੇ ਸਮਾਪਤ ਹੋਈ। ਇਸ ਮੌਕੇ ਸ਼੍ਰੀ ਰੁਪੇਸ਼ ਕੁਮਾਰ ਬੇਗੜਾ, ਸਵੀਪ ਨੋਡਲ ਅਫਸਰ-050, ਵੱਲੋਂ ਭਾਗ ਲੈਣ ਵਾਲੇ ਬੱਚਿਆ ਨੂੰ ਰਿਫਰੈਸ਼ਮੈਂਟ ਅਤੇ ਪ੍ਰਾਈਜ਼ ਦਿੱਤੇ ਗਏ ਅਤੇ ਨਾਲ ਹੀ ਨਵੀਆਂ ਵੋਟਾਂ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਾਈਕਲ ਰੈਲੀ ਵਿੱਚ ਜ਼ਿਲ੍ਹਾ ਰੂਪਨਗਰ ਦੀ ਪੈਡਲਰ ਐਸੋਸੀਏਸ਼ਨ ਅਤੇ ਵੱਖ-ਵੱਖ ਸਕੂਲਾਂ ਦੇ ਈ.ਐਲ.ਸੀ ਕਲੱਬ ਦੇ ਮੈਂਬਰਾਂ ਵੱਲੋਂ ਵੱਧ-ਚੜ੍ਹ ਕੇ ਭਾਗ ਲਿਆ ਗਿਆ।
ਇਸ ਮੌਕੇ ਐਸ.ਐਲ.ਐਮ.ਟੀ. (ਪੰਜਾਬ) ਸ੍ਰੀ ਦਿਨੇਸ਼ ਕੁਮਾਰ ਸੈਣੀ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ (ਸੈ:) ਐਸ.ਪੀ ਸਿੰਘ ਵੀ ਹਾਜ਼ਰ ਸਨ।