ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ 309 ਕਰੋੜ 57 ਲੱਖ ਰੁਪਏ ਤੋਂ ਵਧੇਰੇ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ 309 ਕਰੋੜ 57 ਲੱਖ ਰੁਪਏ ਤੋਂ ਵਧੇਰੇ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਰੂਪਨਗਰ, 27 ਅਕਤੂਬਰ: ਕਿਸਾਨਾਂ ਦੇ ਖਰੀਦ ਕੀਤੇ ਝੋਨੇ ਦੀ ਨਾਲੋ ਨਾਲੋ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਹੁਣ ਤੱਕ ਖਰੀਦੇ ਗਏ ਝੋਨੇ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 309 ਕਰੋੜ 57 ਲੱਖ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰੀਤੀ ਯਾਦਵ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪਨਗ੍ਰੇਨ ਏਜੰਸੀ ਵੱਲੋਂ 126.24 ਕਰੋੜ, ਮਾਰਕਫੈੱਡ ਵੱਲੋਂ 69.77 ਕਰੋੜ, ਪਨਸਪ ਵੱਲੋਂ 65.19, ਪੰਜਾਬ ਵੇਅਰਹਾਉਸ ਵੱਲੋਂ 39.27 ਅਤੇ ਐਫ.ਸੀ.ਆਈ. ਵੱਲੋਂ 9.10 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 1 ਲੱਖ 45 ਹਜ਼ਾਰ 220 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਹੁਣ ਤੱਕ ਪਨਗ੍ਰੇਨ ਵੱਲੋਂ 58,671 ਮੀਟਰਕ ਟਨ, ਮਾਰਕਫੈੱਡ ਵੱਲੋਂ 33,143 ਮੀਟਰਕ ਟਨ, ਪਨਸਪ ਵੱਲੋਂ 30,064 ਮੀਟਰਕ ਟਨ, ਵੇਅਰ ਹਾਊਸ ਵੱਲੋਂ 17,974 ਮੀਟਰਕ ਟਨ, ਐਫ.ਸੀ.ਆਈ. ਵੱਲੋਂ 4,552 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 716 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1,02,090 ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੇ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੱਕ ਕਿਸੇ ਵੀ ਕਿਸਾਨ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।