ਸਹਿਕਾਰੀ ਸਭਾ ਪਿੰਡ ਡਹਿਰ ਮੁੰਡੀਆ ਵਿਖੇ ਆਈ ਸਰਫ਼ੇਸ ਸੀਡਰ ਮਸ਼ੀਨ ਦਾ ਪ੍ਰਦਰਸ਼ਨੀ ਟਰਾਇਲ ਕਰਵਾਇਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸਹਿਕਾਰੀ ਸਭਾ ਪਿੰਡ ਡਹਿਰ ਮੁੰਡੀਆ ਵਿਖੇ ਆਈ ਸਰਫ਼ੇਸ ਸੀਡਰ ਮਸ਼ੀਨ ਦਾ ਪ੍ਰਦਰਸ਼ਨੀ ਟਰਾਇਲ ਕਰਵਾਇਆ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤੀ ਵਿਸ਼ੇਸ਼ ਤੌਰ ਤੇ ਸ਼ਮੂਲੀਅਤ
ਸ੍ਰੀ ਚਮਕੌਰ ਸਾਹਿਬ, 30 ਅਕਤੂਬਰ: ਪ੍ਰਾਇਮਰੀ ਸਹਿਕਾਰੀ ਸਭਾ ਪਿੰਡ ਡਹਿਰ ਮੁੰਡੀਆ ਵਿਖੇ ਸਹਿਕਾਰੀ ਸਭਾ ਵਿੱਚ ਆਈ ਸਰਫ਼ੇਸ ਸੀਡਰ ਮਸ਼ੀਨ ਦਾ ਪ੍ਰਦਰਸ਼ਨੀ ਟਰਾਇਲ ਕਰਵਾਇਆ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਸਰਫ਼ੇਸ ਸੀਡਰ ਨਾਂਅ ਦੀ ਨਵੀਂ ਤਕਨੀਕ ਵਾਲੀ ਮਸ਼ੀਨ ਸਹਿਕਾਰੀ ਸਭਾਵਾਂ ਵਿੱਚ 80 ਫ਼ੀਸਦੀ ਸਬਸਿਡੀ ਤੇ ਦਿੱਤੀਆ ਹਨ ਇਸ ਮਸ਼ੀਨ ਨਾਲ ਕਿਸਾਨ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਸਮੇਂ ਸਿਰ ਕਰ ਸਕਦੇ ਹਨ।
ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਦੱਸਿਆ ਕਿ ਇਹ ਸਰਫ਼ੇਸ ਸੀਡਿੰਗ ਤਕਨੀਕ ਹੀ ਅਜਿਹੀ ਤਕਨੀਕ ਹੈ, ਜਿਸ ਨਾਲ ਕਣਕ ਦੀ ਬਿਜਾਈ, ਝੋਨੇ ਦੀ ਕਟਾਈ ਉਪਰੰਤ ਬਿਨਾਂ ਪਰਾਲੀ ਨੂੰ ਅੱਗ ਲਗਾਇਆਂ, ਬਿਨਾਂ ਦੇਰੀ ਕੀਤਿਆਂ, ਘੱਟ ਖਰਚ ਕਰਕੇ ਅਤੇ ਬਗੈਰ ਵੱਡੀ ਮਸ਼ੀਨਰੀ ਦੀ ਵਰਤੋਂ ਕੀਤਿਆਂ ਕੀਤੀ ਜਾ ਸਕਦੀ ਹੈ ਤਾਂ ਜੋ ਕਿਸਾਨ ਝੋਨੇ ਦੀ ਕਟਾਈ ਉਪਰੰਤ ਕਾਹਲੀ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਤਕਨੀਕ ਦੀ ਵਰਤੋਂ ਕਰਦਿਆ ਕਣਕ ਦੀ ਬਿਜਾਈ ਪਰਾਲੀ ਨੂੰ ਅੱਗ ਲਗਾਏ ਬਗੈਰ ਸਮੇਂ ਸਿਰ ਕਰ ਸਕਣ।
ਇਸ ਮੌਕੇ ਸਹਿਕਾਰੀ ਸਭਾ ਦੇ ਪ੍ਰਧਾਨ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਸਰਕਾਰ ਵੱਲੋ ਇਹ ਵਧੀਆ ਮਸ਼ੀਨ ਦਿੱਤੀ ਹੈ ਜਿਸ ਨਾਲ ਕਣਕ ਦੀ ਬਿਜਾਈ ਸਮੇਂ ਸਿਰ ਹੋ ਸਕੇਗੀ। ਇਸ ਮੌਕੇ ਸਹਿਕਾਰੀ ਸਭਾਵਾਂ ਦੇ ਸੈਕਟਰੀ ਅਤੇ ਕਿਸਾਨ ਹਾਜ਼ਰ ਸਨ।