District Addiction Center Civil Hospital Rupnagar Drug Awareness Seminar
ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਰੂਪਨਗਰ ਵਲੋ ਨਸ਼ਿਆ ਬਾਰੇ ਜਾਗਰੂਕਤਾ ਸੈਮੀਨਾਰ
ਰੂਪਨਗਰ, 15 ਨਵੰਬਰ: ਅੱਜ ਰੂਪਨਗਰ ਸਬਜੀ ਮੰਡੀ ਵਿੱਚ ਕੌਂਸਲਰ ਜਸਜੀਤ ਕੌਰ, ਕੌਂਸਲਰ ਪ੍ਰਭਜੋਤ ਕੌਰ ਅਤੇ ਪੁਲਿਸ ਵਿਭਾਗ ਨੇ ਸਾਂਝੀ ਕਾਰਵਾਈ ਕਰਦਿਆਂ ਨੌਜਵਾਨਾਂ ਨੂੰ ਹਾਰਮਫੁੱਲ ਇਫ਼ੇਕਟਸ ਆਫ਼ ਉਪਿੰਇਡ ਡਰੱਗਸ (ਨਸ਼ਿਆਂ) ਸਬੰਧੀ ਜਾਗਰੂਕ ਕੀਤਾ।
ਇਸ ਮੌਕੇ ਉਤੇ ਮੌਜੂਦ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕੌਂਸਲਰ ਜਸਜੀਤ ਕੌਰ ਕਿ ਨਸ਼ਾ ਕਿਸੇ ਵੀ ਰੂਪ ਵਿੱਚ ਹੋਵੇ ਉਹ ਬਹੁਤ ਨਿੰਦਣਯੋਗ ਹੈ। ਇਸ ਨਾਲ ਅਸੀਂ ਵਿਕਾਸ ਦੀ ਦੌੜ ਵਿਚ ਬਿਲਕੁਲ ਪੱਛੜ ਜਾਂਦੇ ਹਾਂ। ਨਸ਼ਾ ਕਰਨ ਵਾਲੇ ਦਾ ਹਸ਼ਰ ਬਹੁਤ ਮਾੜਾ ਹੁੰਦਾ ਹੈ। ਨਸ਼ਾ ਕਰਨ ਵਾਲੇ ਦਾ ਸਭ ਤੋਂ ਪਹਿਲਾ ਪ੍ਰਭਾਵ ਉਸ ਦੇ ਸਰੀਰ ’ਤੇ, ਮਨ ਤੇ ਫਿਰ ਪਰਿਵਾਰ ‘ਤੇ ਪੈਦਾ ਹੈ ਤੇ ਹੌਲੀ-ਹੌਲੀ ਸਮਾਜ ਨੂੰ ਖੇਰੂੰ-ਖੇਰੂੰ ਕਰ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਪ੍ਰਯੋਗ ਨਾਲ ਵਿਅਕਤੀ, ਪਰਿਵਾਰ, ਸਮਾਜ ਅਤੇ ਦੇਸ਼ ਪਤਨ ਵੱਲ ਵੱਧਦਾ ਹੈ। ਨਸ਼ੇ ਕਰਨੇ ਬਹੁਤ ਸੌਖੇ ਲੱਗਦੇ ਹਨ ਪਰ ਨਸ਼ਾ ਛੱਡਣਾ ਬਹੁਤ ਜ਼ਿਆਦਾ ਔਖਾ ਕੰਮ ਹੁੰਦਾ ਹੈ। ਨਸ਼ੇ ਕਰਨ ਵਾਲਾ ਵਿਅਕਤੀ ਪਰਿਵਾਰ, ਸਮਾਜ ਅਤੇ ਧਰਤੀ ‘ਤੇ ਬੋਝ ਹੁੰਦਾ ਹਨ। ਹੌਲੀ-ਹੌਲੀ ਉਸ ਨੂੰ ਪਤਾ ਹੀ ਨਹੀਂ ਲੱਗਦਾ ਕਿ ਉਹ ਕਦੋਂ ਨਸ਼ਿਆ ਦੀ ਦਲਦਲ ਵਿੱਚ ਬੁਰੀ ਤਰ੍ਹਾਂ ਨਾਲ ਫਸ ਜਾਂਦਾ ਹੈ। ਜਦੋਂ ਊਸਨੂੰ ਸਮਝ ਆਉਂਦੀ ਹੈ, ਉਸ ਸਮੇਂ ਤੱਕ ਉਹ ਨਸ਼ਿਆਂ ਦੀ ਆਦਤ ਦਾ ਬਹੁਤ ਬੁਰੀ ਤਰ੍ਹਾਂ ਸ਼ਿਕਾਰ ਹੋ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਨੂੰ ਛੱਡ ਕੇ ਫਲ, ਸਬਜ਼ੀਆਂ, ਦੁੱਧ, ਦਹੀਂ ਆਦਿ ਦੀ ਨਿਯਮਿਤ ਵਰਤੋਂ ਕਰੋ। ਨਸ਼ਾ ਵੰਡਣ ਵਾਲਿਆਂ ਤੇ ਕਰਨ ਵਾਲਿਆਂ ਤੋਂ ਦੂਰ ਰਹੋ। ਆਓ ਨਸ਼ਿਆਂ ਤੋਂ ਆਪ ਵੀ ਬਚੀਏ ਅਤੇ ਹੋਰਾਂ ਨੂੰ ਵੀ ਬਚਾਈਏ। ਨਸ਼ਿਆਂ ਦੇ ਵਾਤਾਵਰਨ ਤੋਂ ਦੂਰ ਰਹਿ ਕੇ ਖੇਡ, ਯੋਗ, ਕਸਰਤ, ਆਸਨ ਅਤੇ ਰੋਜ਼ਾਨਾ ਸੈਰ ਕਰੋ। ਆਓ ਨਸ਼ੇ ਛੱਡ ਕੇ ਸਾਫ਼-ਸੁਥਰੇ ਦੇਸ਼ ਦੀ ਉਸਾਰੀ ਵਿੱਚ ਯੋਗਦਾਨ ਪਾਈਏ। ਮਨੁੱਖੀ ਜਨਮ ਵਿਰਲਿਆਂ ਨੂੰ ਮਿਲਦਾ ਹੈ, ਆਓ ਖ਼ੂਬਸੂਰਤ ਕੁਦਰਤੀ ਜ਼ਿੰਦਗੀ ਦਾ ਨਸ਼ਿਆਂ ਰਹਿਤ ਰਹਿ ਕੇ ਅਨੰਦ ਮਨਾਈਏ।
ਇਸ ਮੌਕੇ ਏ.ਐਸ.ਆਈ ਅਵਤਾਰ ਸਿੰਘ, ਐਸ ਆਈ ਪੂਜਾ, ਅਵਨੀਤ ਕੌਰ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।