Special camps will be held on December 2 and 3 for the special revision of the voter list-Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵੋਟਰ ਸੂਚੀ ਦੀ ਵਿਸ਼ੇਸ ਸਰਸਰੀ ਸੁਧਾਈ ਤਹਿਤ 2 ਅਤੇ 3 ਦਸੰਬਰ ਨੂੰ ਲਗਾਏ ਜਾਣਗੇ ਸਪੈਸ਼ਲ ਕੈਂਪ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਆਮ ਜਨਤਾ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
ਰੂਪਨਗਰ, 1 ਦਸੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋ ਯੋਗਤਾ ਮਿਤੀ 01 ਜਨਵਰੀ 2024 ਦੇ ਅਧਾਰ ਤੇ ਵੋਟਰ ਸੂਚੀ ਦੀ ਵਿਸ਼ੇਸ ਸਰਸਰੀ ਸੁਧਾਈ 27 ਅਕਤੂਬਰ 2023 ਤੋਂ 09 ਦਸੰਬਰ 2023 ਤੱਕ ਕੀਤੀ ਜਾ ਰਹੀ ਹੈ। ਇਸ ਦੇ ਸਬੰਧ ਵਿੱਚ 02 ਦਸੰਬਰ 2023 (ਦਿਨ ਸ਼ਨੀਵਾਰ) ਅਤੇ 03 ਦਸੰਬਰ 2023 (ਦਿਨ ਐਤਵਾਰ) ਨੂੰ ਸਪੈਸ਼ਲ ਕੈਂਪ ਲਗਾਇਆ ਜਾ ਰਿਹਾ ਹੈ।
ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਪੈਸ਼ਲ ਕੈਂਪ ਵਾਲੇ ਦਿਨ ਬੀ.ਐਲ.ਓਜ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠਣਗੇ ਅਤੇ ਆਮ ਜਨਤਾ ਤੋਂ ਫਾਰਮ ਵੀ ਪ੍ਰਾਪਤ ਕਰਨਗੇ।
ਉਨ੍ਹਾਂ ਦੱਸਿਆ ਕਿ ਨਵੀਂ ਵੋਟ ਰਜਿਸਟ੍ਰੇਸ਼ਨ ਕਰਨ ਲਈ ਫਾਰਮ ਨੰਬਰ 6, ਨਾਮ ਕਟਵਾਉਣ ਲਈ ਫਾਰਮ ਨੰਬਰ 7 ਵੇਰਵਿਆਂ ਵਿੱਚ ਸੋਧ ਲਈ, ਦਿਵਿਆਂਗ ਵੋਟਰ ਵਜੋਂ ਮਾਰਕਿੰਗ ਲਈ, ਰਿਹਾਇਸ਼ ਬਦਲਣ ਲਈ, ਵੋਟਰ ਕਾਰਡ ਬਦਲੀ ਲਈ ਫਾਰਮ ਨੰਬਰ 8 ਅਤੇ ਫਾਰਮ ਨੰਬਰ 6 ਬੀ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਵਾਸਤੇ ਫਾਰਮ ਪ੍ਰਾਪਤ ਕਰਨਗੇ।
ਉਨ੍ਹਾਂ ਦੱਸਿਆ ਕਿ ਆਨਲਾਈਨ ਫਾਰਮ www.voters.eci.gov.in ਜਾਂ ਵੋਟਰ ਹੈਲਪਲਾਈਨ ਤੇ ਵੀ ਭਰੇ ਜਾ ਸਕਦੇ ਹਨ, ਵਧੇਰੇ ਜਾਣਕਾਰੀ ਸਬੰਧੀ ਟੋਲ ਫਰੀ ਨੰਬਰ 1950 ਤੇ ਵੀ ਕਾਲ ਕਰ ਸਕਦੇ ਹੋ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਵੋਟਰ ਬਣਨ ਲਈ ਸਾਲ ਵਿੱਚ ਇੱਕ ਨਹੀਂ ਚਾਰ ਮੌਕੇ ਦਿੱਤੇ ਜਾ ਰਹੇ ਹਨ ਜਿਵੇਂ ਕਿ 01 ਜਨਵਰੀ 2024, 01 ਅਪ੍ਰੈਲ 2024, 01 ਜੁਲਾਈ 2024 ਅਤੇ 01 ਅਕਤੂਬਰ 2024 ਨੂੰ ਕਿਸੇ ਵੀ ਮਿਤੀ ਨੂੰ 18 ਸਾਲ ਦੇ ਹੋ ਰਹੇ ਹੋ ਤਾਂ ਤੁਸੀ 27 ਅਕਤੂਬਰ, 2023 ਤੋਂ ਫਾਰਮ ਨੰ: 6 ਭਰਕੇ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਸਕਦੇ ਹੋ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਆਮ ਜਨਤਾ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ।