Voter list for Gram Panchayat general elections to be ready from 11 December 2023 to 18 December 2023: District Election Officer

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀ 11 ਦਸੰਬਰ 2023 ਤੋਂ 18 ਦਸੰਬਰ 2023 ਤੱਕ ਤਿਆਰ ਹੋਵੇਗੀ: ਜ਼ਿਲ੍ਹਾ ਚੋਣ ਅਫਸਰ
ਰੂਪਨਗਰ, 11 ਦਸੰਬਰ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੋਣ ਵਾਲੀਆਂ ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀ ਤਿਆਰ ਕੀਤੀ ਜਾਣੀ ਹੈ। ਜੋ ਕਿ ਪੰਜਾਬ ਵਿਧਾਨ ਸਭਾ ਦੀ ਵੋਟਰ ਸੂਚੀ ਦੇ ਆਧਾਰ ਉਤੇ ਖਰੜਾ 11 ਦਸੰਬਰ 2023 ਤੋਂ 18 ਦਸੰਬਰ 2023 ਤੱਕ ਤਿਆਰ ਕੀਤੀ ਜਾਣੀ ਹੈ।
ਉਨ੍ਹਾਂ ਦੱਸਿਆ ਕਿ ਤਿਆਰ ਕੀਤੀ ਗਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 20 ਦਸੰਬਰ 2023 ਨੂੰ ਜਾਰੀ ਕੀਤੀ ਜਾਵੇਗੀ, ਜਿਸ ਤੇ 21 ਦਸੰਬਰ ਤੋਂ 29 ਦਸੰਬਰ 2023 ਤੱਕ ਦਾਅਵੇ ਤੇ ਇਤਰਾਜ਼ ਲਏ ਜਾਣਗੇ ਅਤੇ ਦਰਜ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 5 ਜਨਵਰੀ 2024 ਤੱਕ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਮੁੱਚੀ ਪ੍ਰਕੀਰਿਆ ਤੋਂ ਬਾਅਦ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ 7 ਜਨਵਰੀ 2024 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।