ਚੋਣਾਂ ਦੌਰਾਨ ਕਮਜ਼ੋਰ ਵਿਅਕਤੀਆਂ ਦੀ ਨਿਸ਼ਾਨ ਦੇਹੀ ਕਰਨ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਇੱਕ ਸਾਂਝੀ ਟ੍ਰੇਨਿੰਗ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਚੋਣਾਂ ਦੌਰਾਨ ਕਮਜ਼ੋਰ ਵਿਅਕਤੀਆਂ ਦੀ ਨਿਸ਼ਾਨ ਦੇਹੀ ਕਰਨ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਇੱਕ ਸਾਂਝੀ ਟ੍ਰੇਨਿੰਗ
ਰੂਪਨਗਰ, 13 ਦਸੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਆਗਾਮੀ ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਾਂ ਦੌਰਾਨ ਕਮਜ਼ੋਰ ਵਿਅਕਤੀਆਂ ਜਿਨ੍ਹਾਂ ਨੂੰ ਵੋਟ ਕਰਨ ਲਈ ਦਬਾਇਆ ਤੇ ਡਰਾਇਆ ਜਾਂਦਾ ਹੈ ਦੀ ਨਿਸ਼ਾਨ ਦੇਹੀ ਕਰਨ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਇੱਕ ਸਾਂਝੀ ਟ੍ਰੇਨਿੰਗ ਕਰਵਾਈ ਗਈ।
ਇਸ ਟ੍ਰੇਨਿੰਗ ਵਿੱਚ ਨਾਜ਼ੁਕ ਪੋਲਿੰਗ ਸਟੇਸ਼ਨ ਦੀ ਪਛਾਣ ਕਰਨ ਲਈ ਹਾਜਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਟ੍ਰੇਨਿੰਗ ਸਟੇਟ ਲੈਵਲ ਮਾਸਟਰ ਟ੍ਰੇਨਰ ਸ਼੍ਰੀ ਦਿਨੇਸ਼ ਕੁਮਾਰ ਸੈਣੀ ਵੱਲੋਂ ਦਿੱਤੀ ਗਈ।
ਇਸ ਮੀਟਿੰਗ ਵਿੱਚ ਸੀਨੀਅਰ ਪੁਲੀਸ ਕਪਤਾਨ ਰੂਪਨਗਰ ਸ.ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਐਸ.ਪੀ. ਹੈੱਡਕੁਆਟਰ ਸ. ਰਾਜਪਾਲ ਸਿੰਘ ਹੁੰਦਲ, ਚੋਣ ਤਹਿਸੀਲਦਾਰ ਸ. ਪਲਵਿੰਦਰ ਸਿੰਘ, ਜ਼ਿਲ੍ਹਾ ਰੂਪਨਗਰ ਦੇ ਸਮੂਹ ਐਸ.ਡੀ.ਐਮ ਅਤੇ ਡੀ.ਐਸ.ਪੀ, ਜੂਨੀਅਰ ਸਹਾਇਕ ਸ.ਗੁਰਜੀਤ ਸਿੰਘ, ਕਲਰਕ ਸ. ਮਨਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ