Close

Special camps will be organized from February 6 across the district under “Aap di Sarkar Aap de Duar”: Dr. Preeti Yadav

Publish Date : 03/02/2024
Special camps will be organized from February 6 across the district under

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਜ਼ਿਲ੍ਹੇ ਭਰ ‘ਚ 6 ਫਰਵਰੀ ਤੋਂ ਲਗਾਏ ਜਾਣਗੇ ਸਪੈਸ਼ਲ ਕੈਂਪ : ਡਾ. ਪ੍ਰੀਤੀ ਯਾਦਵ

ਰੂਪਨਗਰ, 3 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਿੱਢੀ ਗਈ ਮੁਹਿੰਮ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਜ਼ਿਲ੍ਹੇ ਭਰ ‘ਚ ਵੱਖ-ਵੱਖ ਪਿੰਡਾਂ ਵਿੱਚ 6 ਫਰਵਰੀ ਤੋਂ 10 ਮਾਰਚ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਗਾਊਂ ਪ੍ਰਬੰਧਾਂ ਸਬੰਧੀ ਵੱਖ-ਵੱਖ ਦੇ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੌਰਾਨ ਕੀਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕਰਨਾ ਹੈ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਗਾਏ ਜਾਣ ਵਾਲੇ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਉਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੂਪਨਗਰ ਵਿਚ ਇਹ 6 ਫਰਵਰੀ ਨੂੰ ਪਿੰਡ ਭਾਓਵਾਲ, ਛੋਟੀ ਝੱਖੀਆਂ( ਹਲੇੜ), ਬੜੀ ਝੱਖੀਆਂ, ਬੜਾ ਪਿੰਡ, ਖਰੋਟਾ ਅਤੇ ਕੀਮਤਪੁਰ ਵਿਖੇ ਮੋਰਿੰਡਾ ਦੇ ਪਿੰਡ ਬਹਿਡਾਲੀ, ਢੋਲਣ ਮਾਜਰਾ, ਦੁਮਣਾ, ਵਾਰਡ ਨੰ. 1, 2, ਅਤੇ 3 ਵਿਖੇ, ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਵਾਰਡ ਨੰਬਰ 9 (ਸੱਲੋਮਜਰਾ), ਮੁੰਡੀਆਂ, ਡੇਹਰ ਅਤੇ ਗੱਗੋਂ ਵਿਖ਼ੇ ਇਹ ਕੈਂਪ ਲਗਾਏ ਜਾਣਗੇ।

ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿੰਨ੍ਹਾਂ ਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਸ਼ਾਮਲ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਪੀਦ ਸਿੰਘ ਗੁਜਰਾਲ ਸਹਾਇਕ ਕਮਿਸ਼ਨਰ (ਜਨਰਲ) ਸ. ਅਰਵਿੰਦਰਪਾਲ ਸਿੰਘ ਸੋਮਲ, ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।