Close

Additional Secretary, Food Civil Supplies and Consumer Affairs Department Punjab, Shri Kamal Kumar Garg, IAS. Visited Bhago Majra and Rupnagar Mandi today

Publish Date : 20/04/2024
Additional Secretary, Food Civil Supplies and Consumer Affairs Department Punjab, Shri Kamal Kumar Garg, IAS. Visited Bhago Majra and Rupnagar Mandi today

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਵਧੀਕ ਸਕੱਤਰ, ਖੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ, ਸ੍ਰੀ ਕਮਲ ਕੁਮਾਰ ਗਰਗ, ਆਈ.ਏ.ਐੱਸ. ਵੱਲੋਂ ਅੱਜ ਭਾਗੋ ਮਾਜਰਾ ਤੇ ਰੂਪਨਗਰ ਮੰਡੀ ਦਾ ਦੌਰਾ ਕੀਤਾ

* ਖਰੀਦੀ ਗਈ 24 ਹਜ਼ਾਰ 103 ਮੀਟਰਕ ਕਣਕ ਦੀ 48.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ

ਰੂਪਨਗਰ- 20 ਅਪ੍ਰੈਲ: ਰੱਬੀ ਸੀਜ਼ਨ 2024-25 ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਵਧੀਕ ਸਕੱਤਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ, ਸ੍ਰੀ ਕਮਲ ਕੁਮਾਰ ਗਰਗ, ਆਈ.ਏ.ਐੱਸ. ਵੱਲੋਂ ਅੱਜ ਭਾਗੋ ਮਾਜਰਾ ਅਤੇ ਰੂਪਨਗਰ ਮੰਡੀ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈਜ਼, ਸ੍ਰੀ ਸਤਵੀਰ ਸਿੰਘ ਮਾਵੀ ਵੀ ਮੌਜੂਦ ਸਨ। ਵਧੀਕ ਸਕੱਤਰ, ਖੁਰਾਕ ਸਪਲਾਈਜ਼ ਨੇ ਦੱਸਿਆ ਕਿ ਸਰਕਾਰ ਵੱਲੋਂ ਐਫ.ਸੀ.ਆਈ. ਦੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਮੰਡੀਆਂ ਵਿੱਚ ਖਰੀਦੀ ਕਣਕ ਰੇਲਗੱਡੀਆਂ ਰਾਹੀਂ ਹੋਰ ਰਾਜਾਂ ਨੂੰ ਭੇਜੀ ਜਾ ਰਹੀ ਹੈ, ਜਿਸ ਨਾਲ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜੀ ਆਈ ਹੈ।

ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਕਿਸਾਨਾ ਵੱਲੋਂ ਲਿਆਂਦੀ ਫਸਲ ਨੂੰ ਸਮੇਂ ਸਿਰ ਖਰੀਦਣਾ ਅਤੇ ਖਰੀਦੀ ਫਸਲ ਦੀ ਕਿਸਾਨ ਦੇ ਖਾਤੇ ਵਿੱਚ ਤੁਰੰਤ ਅਦਾਇਗੀ ਕਰਨਾ ਹੀ ਸਰਕਾਰ ਦਾ ਮੁੱਖ ਟੀਚਾ ਹੈ । ਮੰਡੀ ਭਾਗੋਮਾਜਰਾ ਅਤੇ ਰੂਪਨਗਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾ ਅਤੇ ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਸਹੂਲਤ ਲਈ ਕੀਤੇ ਗਏ ਯੋਗ ਪ੍ਰਬੰਧਾਂ ਤੋਂ ਵਧੀਕ ਸਕੱਤਰ, ਖੁਰਾਕ ਸਪਲਾਈਜ਼ ਵੱਲੋਂ ਸੰਤੁਸ਼ਟੀ ਪ੍ਰਗਟਾਈ ਗਈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਫਸਲ ਨੂੰ ਬੇ-ਮੌਸਮੀ ਬਾਰਿਸ਼ ਤੋਂ ਬਚਾਉਣ ਲਈ ਆੜ੍ਹਤੀਆਂ ਨੂੰ ਲੋੜੀਂਦੀਆਂ ਤਰਪਾਲਾਂ ਦੇ ਪ੍ਰਬੰਧ ਕਰਨ ਲਈ ਪਹਿਲਾਂ ਹੀ ਆਦੇਸ਼ ਜਾਰੀ ਕਰ ਦਿੱਤੇ ਗਏ ਸਨ, ਜਿਸ ਕਾਰਨ ਕੱਲ ਹੋਈ ਬੇਮੌਸਮੀ ਬਾਰਿਸ਼ ਨਾਲ ਮੰਡੀ ਵਿੱਚ ਪਈ ਫਸਲ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਿਆ।

ਉਨ੍ਹਾਂ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ 24 ਹਜ਼ਾਰ 103 ਮੀਟਰਕ ਕਣਕ ਦੀ ਅਦਾਇਗੀ 48.93 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਤੇ ਤਬਦੀਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 24 ਹਜ਼ਾਰ 103 ਮੀਟਰਕ ਟਨ ਕਣਕ ਸਰਕਾਰੀ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 1066 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ ਪਨਗ੍ਰੇਨ ਵੱਲੋਂ 7090 ਮੀਟਰਿਕ ਟਨ, ਮਾਰਕਫੈੱਡ ਵੱਲੋਂ 6474 ਮੀਟਰਿਕ ਟਨ, ਪਨਸਪ ਵੱਲੋਂ 5523 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 3132 ਮੀਟਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 1884 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।