ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ
ਰੂਪਨਗਰ, 23 ਅਪ੍ਰੈਲ: ਜਿਲ੍ਹੇ ਵਿੱਚ ਕਣਕ ਦੇ ਖਰੀਦ ਪ੍ਰੀਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦੇ ਨਿਰੰਤਰ ਦੌਰੇ ਕੀਤੇ ਜਾ ਰਹੇ ਹਨ ਇਨਾਂ ਉਪਰਾਲਿਆਂ ਤਹਿਤ ਅੱਜ ਪਿੰਡ ਪੁਰਖਾਲੀ ਦੀ ਅਨਾਜ ਮੰਡੀ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਦੌਰਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੰਡੀ ਵਿਚ ਲੋੜੀਦੇਂ ਪ੍ਰਬੰਧਾ ਦੀ ਜਾਣਕਾਰੀ ਲਈ ਅਤੇ ਉਨਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੰਬੰਧਿਤ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸੁਝਾਅ ਲਏ। ਇਸ ਗੱਲਬਾਤ ਦੌਰਾਨ ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਉਨਾਂ ਨੂੰ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਉਤੇ ਸੰਤੁਸ਼ਟੀ ਪ੍ਰਗਟਾਈ।
ਇਸ ਦੌਰਾਨ ਉਨ੍ਹਾਂ ਕਿਸਾਨਾਂ ਦੀ ਕਣਕ ਦੀ ਢੇਰੀ ਦੀ ਨਮੀ ਦੀ ਜਾਂਚ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਫਸਲ ਨੂੰ ਸਮੇਂ ਸਿਰ ਖਰੀਦਣਾ ਅਤੇ ਖਰੀਦੀ ਫਸਲ ਦੀ ਕਿਸਾਨ ਦੇ ਖਾਤੇ ਵਿੱਚ ਤੁਰੰਤ ਅਦਾਇਗੀ ਕਰਨਾ ਯਕੀਨੀ ਕੀਤਾ ਜਾਵੇ।