ਬੰਦ ਕਰੋ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਪ੍ਰਕਾਸ਼ਨ ਦੀ ਮਿਤੀ : 02/07/2024
The Deputy Commissioner issued instructions to the officials regarding the necessary works to be done regarding flood preventio

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਰੂਪਨਗਰ, 2 ਜੁਲਾਈ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਾਮੀ ਮੌਨਸੂਨ ਸੀਜਨ 2024 ਦੌਰਾਨ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ ਅਤੇ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਸਫਾਈ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰ ਲਿਆ ਜਾਵੇ ਅਤੇ ਹੜਾਂ ਦੌਰਾਨ ਰਾਹਤ ਕਾਰਜਾਂ ਲਈ ਵਰਤੇ ਜਾਣ ਵਾਲੇ ਸਮਾਨ ਦੀ ਜੇਕਰ ਜਰੂਰਤ ਦੇ ਮੁਕਾਬਲੇ ਘਾਟ ਹੈ ਤਾਂ ਉਸਦੀ ਪੂਰਤੀ ਹੁਣੇ ਤੋਂ ਕਰ ਲਈ ਜਾਵੇ।

ਮੀਟਿੰਗ ਦੌਰਾਨ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਯੂ. ਡੀ.) ਨੂੰ ਸਮੂਹ ਕਾਰਜ ਸਾਧਕ ਅਫਸਰਾਂ ਨਾਲ ਸ਼ਹਿਰਾਂ ਦੇ ਹੜ੍ਹ ਰੋਕੂ ਕੰਮਾਂ ਦੀ ਤਿਆਰੀ ਦਾ ਰੀਵਿਊ ਕਰਨ ਲਈ ਕਿਹਾ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੂੰ ਪਿੰਡਾਂ ਵਿੱਚ ਮੁਕੰਮਲ ਪ੍ਰਬੰਧ ਅਤੇ ਪਿੰਡ ਹਰਸਾ ਬੇਲਾ ਨੰਗਲ ਵਿਖੇ ਕਰਵਾਏ ਜਾ ਰਹੇ ਹੜ ਰੋਕੂ ਕੰਮਾਂ ਦਾ ਨਿਰੀਖਣ ਕਰਨ ਲਈ ਕਿਹਾ।

ਡਾ. ਪ੍ਰੀਤੀ ਯਾਦਵ ਨੇ ਕਾਰਜਕਾਰੀ ਇੰਜੀਨੀਅਰ ਡਰੇਨਜ਼ ਕਮ ਮਾਈਨਿੰਗ ਸ੍ਰੀ ਅਨੰਦਪੁਰ ਸਾਹਿਬ ਅਤੇ ਰੂਪਨਗਰ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਕਰਵਾਏ ਜਾ ਰਹੇ ਹੜ੍ਹ ਰੋਕੂ ਕੰਮਾਂ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਕਾਰਜਕਾਰੀ ਇੰਜੀਨੀਅਰ ਡਰੇਨਜ ਕਮ ਮਾਈਨਿੰਗ ਸ੍ਰੀ ਅਨੰਦਪੁਰ ਸਾਹਿਬ ਨੂੰ ਲੋਧੀਪੁਰ ਬੁਰਜ ਚੰਦਪੁਰ ਚੌਕ ਵਿਖੇ ਕਰਵਾਏ ਜਾ ਰਹੇ ਹੜ੍ਹ ਰੋਕੂ ਕੰਮਾਂ ਦਾ ਮੌਕਾ ਚੈੱਕ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਉਹ ਪਿੰਡਾਂ ਦੇ ਮੋਹਤਬਾਰ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਹੜ੍ਹਾਂ ਸਬੰਧੀ ਆਉਣ ਵਾਲੀ ਮੁਸ਼ਕਲਾ ਦਾ ਹੱਲ ਕਰਨਗੇ।

ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵੱਲੋਂ ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਨੂੰ ਭੰਗਲ ਪਿੰਡ ਵਿਖੇ ਭੰਗਲ ਖੰਡ ਦਾ ਮੌਕਾ ਚੈੱਕ ਕਰਨ ਦੀ ਹਦਾਇਤ ਕੀਤੀ ਤੇ ਉਪ ਮੰਡਲ ਮੈਜਿਸਟਰੇਟ ਰੂਪਨਗਰ ਨੂੰ ਖੱਡ ਬਠਲੌਰ, ਬੁੱਧਕੀ ਨਦੀ, ਫੱਸੇ, ਸੁਰਤਾਪੁਰ ਅਤੇ ਬਸੰਤ ਨਗਰ ਵਿਖੇ ਹੜ੍ਹਾਂ ਦੀ ਰੋਕਥਾਮ ਸਬੰਧੀ ਕਰਵਾਏ ਜਾ ਰਹੇ ਕੰਮਾਂ ਦਾ ਨਿਰੀਖਣ ਕਰਨ ਲਈ ਕਿਹਾ। ਉਨ੍ਹਾਂ ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਨੂੰ ਪਿੰਡ ਛੋਟਾ ਦਾਊਦਪੁਰ ਵਿਖੇ ਡਰੇਨ ਸਬੰਧੀ ਕੀਤੀ ਜਾ ਕਾਰਵਾਈ ਬਾਰੇ ਕਾਰਜਕਾਰੀ ਇੰਜੀਨੀਅਰ ਕਮ ਮਾਇਨਿੰਗ ਮੰਡਲ ਰੂਪਨਗਰ ਨਾਲ ਮੌਕਾ ਚੈੱਕ ਕਰਨ ਦੀ ਹਦਾਇਤ ਕੀਤੀ। ਉਪ ਮੰਡਲ ਮੈਜਿਸਟਰੇਟ ਮੋਰਿੰਡਾ ਵੱਲੋਂ ਸਿੰਘ, ਡੂਮਛੇੜੀ, ਓਇੰਦ ਦਾ ਮੌਕਾ ਚੈਕ ਕਰਨ ਲਈ ਕਿਹਾ।

ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਕਾਰਜਕਾਰੀ ਇੰਜੀਨੀਅਰ ਮਾਈਨਿੰਗ ਸ਼੍ਰੀ ਹਰਸ਼ਾਂਤ ਵਰਮਾ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਸ਼੍ਰੀ ਮਾਈਕਲ, ਕਾਰਜਕਾਰੀ ਇੰਜੀਨੀਅਰ ਸ. ਹਰਜੀਤਪਾਲ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।