ਬੰਦ ਕਰੋ

“ਆਓ ਮਿਲ ਕੇ ਅਭਿਆਨ ਚਲਾਈਏ, ਨਸ਼ਾ ਮੁਕਤ ਪੰਜਾਬ ਬਣਾਈਏ” ਮੁਹਿੰਮ ਤਹਿਤ ਥਾਣਾ ਸਿਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਪ੍ਰਕਾਸ਼ਨ ਦੀ ਮਿਤੀ : 06/07/2024
Under the campaign

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

“ਆਓ ਮਿਲ ਕੇ ਅਭਿਆਨ ਚਲਾਈਏ, ਨਸ਼ਾ ਮੁਕਤ ਪੰਜਾਬ ਬਣਾਈਏ” ਮੁਹਿੰਮ ਤਹਿਤ ਥਾਣਾ ਸਿਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਐਸ ਐਸ ਪੀ ਵੱਲੋਂ ਨੌਜਵਾਨਾਂ ਨੂੰ ਦ੍ਰਿੜ੍ਹ ਆਤਮ ਵਿਸ਼ਵਾਸ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ

ਨਸਿਆਂ ਨੂੰ ਜੜੋਂ ਖ਼ਤਮ ਕਰਨ ਲਈ ਆਮ ਜਨਤਾ ਦੇ ਸਹਿਯੋਗ ਦੀ ਅਹਿਮ ਭੂਮਿਕਾ

ਰੂਪਨਗਰ, 6 ਜੁਲਾਈ: “ਆਓ ਮਿਲ ਕੇ ਅਭਿਆਨ ਚਲਾਈਏ, ਨਸ਼ਾ ਮੁਕਤ ਪੰਜਾਬ ਬਣਾਈਏ” ਮੁਹਿੰਮ ਤਹਿਤ ਥਾਣਾ ਸਿਟੀ ਰੂਪਨਗਰ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਸਬੰਧੀ ਪਿੰਡ ਕੋਟਲਾ ਨਿਹੰਗ ਵਿਖੇ ਸੈਮੀਨਾਰ ਕਰਵਾਇਆ ਗਿਆ।

ਇਸ ਸੈਮੀਨਾਰ ਵਿਚ ਐੱਸ ਐੱਸ ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ, ਐੱਸ ਪੀ ਹੈਡਕਵਾਟਰ ਰਾਜਪਾਲ ਸਿੰਘ ਹੁੰਦਲ, ਡੀ ਐਸ ਪੀ ਹਰਪਿੰਦਰ ਕੌਰ ਗਿੱਲ, ਪਿੰਡ ਦੇ ਸਰਪੰਚ, ਸੀਨੀਅਰ ਸਿਟੀਜਨ ਕਲੱਬ, ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਦੇ ਮੈਂਬਰ ਸਾਹਿਬਾਨਾਂ ਨੇ ਨਸ਼ਿਆਂ ਖਿਲਾਫ ਸੁਚਾਰੂ ਢੰਗ ਨਾਲ ਇੱਕਜੁੱਟ ਹੋ ਕੇ ਅੱਗੇ ਆ ਕੇ ਨਸ਼ਿਆਂ ਖਿਲਾਫ ਪੂਰੀ ਤਨਦੇਹੀ ਨਾਲ ਆਵਾਜ਼ ਉਠਾਉਣ ਲਈ ਸਭ ਨੂੰ ਪ੍ਰੇਰਿਤ ਕੀਤਾ।

ਇਸ ਮੌਕੇ ਸੰਬਧੋਨ ਕਰਦਿਆਂ ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਨਸ਼ਿਆਂ ਨੂੰ ਰੋਕਣ ਲਈ ਨੌਜਵਾਨ ਵਰਗ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਜਾਣੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਦਿਲਚਸਪੀ ਵਧਾਉਣੀ ਚਾਹੀਦੀ ਹੈ ਅਤੇ ਸਮਾਜ ਸੁਧਾਰ ਦੇ ਕੰਮਾਂ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦ੍ਰਿੜ੍ਹ ਆਤਮ ਵਿਸ਼ਵਾਸ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਤੇ ਗੁਮਰਾਹ ਹੋਏ ਨੌਜਵਾਨਾਂ ਦਾ ਮਾਰਗ-ਦਰਸ਼ਨ ਕਰਨ। ਨੌਜਵਾਨਾਂ ਨੂੰ ਸੁਰੱਖਿਅਤ ਰੱਖਣ ਅਤੇ ਨਸ਼ਿਆਂ ਤੋਂ ਬਚਾਉਣ ਲਈ ਰੂਪਨਗਰ ਪੁਲਿਸ ਵੱਲੋਂ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਐਸ ਐਸ ਪੀ ਨੇ ਕਿਹਾ ਕਿ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਲਈ ਆਮ ਜਨਤਾ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਜਿਲ੍ਹਾ ਰੂਪਨਗਰ ਦੇ ਨਾਗਰਿਕਾਂ ਵੱਲੋਂ ਪੁਲਿਸ ਦਾ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਅਗੇ ਵੀ ਆਮ ਲੋਕਾਂ ਦੋ ਸਹਾਇਤਾ ਨਾਲ ਨਸਿਆਂ ਖਿਲਾਫ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।

ਇਸ ਮੌਕੇ ਨਸ਼ਾ ਮੁਕਤੀ ਕੇਂਦਰ ਤੋਂ ਕੌਂਸਲਰ ਪ੍ਰਭਜੋਤ ਕੌਰ ਵੱਲੋਂ ਨਸ਼ਾ ਕੀ ਹੈ, ਇਸ ਦੇ ਕਾਰਨ ਅਤੇ ਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਕੇਂਦਰ ਦੇ ਵਿੱਚ ਦਾਖਲ ਮਰੀਜ਼ਾਂ ਨੂੰ ਮਿਲ ਰਹੀਆਂ ਮੁਫਤ ਸੁਵਿਧਾਵਾਂ ਬਾਰੇ ਵੀ ਦੱਸਿਆ ਗਿਆ।

ਇਸ ਤੋਂ ਇਲਾਵਾ ਜਾਗਰੂਕਤਾ ਕੈਂਪ ਦੇ ਨਾਲ ਹੀ ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਦੇ ਵਿਦਿਆਰਥੀਆਂ ਨਾਲ ਨਸ਼ਿਆਂ ਖਿਲਾਫ ਇੱਕ ਰੈਲੀ ਵੀ ਕੱਢੀ ਗਈ ਜੋ ਕਮਿਊਨਿਟੀ ਸੈਂਟਰ ਤੋਂ ਹੁੰਦੀ ਹੋਈ ਸਕੂਲ ਵਿੱਚ ਜਾ ਕੇ ਸੰਪੰਨ ਹੋਈ।