ਸਿਵਲ ਸਰਜਨ ਰੂਪਨਗਰ ਨੇ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ‘ਚ 1500 ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ
ਸਿਵਲ ਸਰਜਨ ਰੂਪਨਗਰ ਨੇ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ‘ਚ 1500 ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ
ਰੂਪਨਗਰ, 8 ਜੁਲਾਈ: ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣ ਦੇ ਵੱਖ-ਵੱਖ ਤਰ੍ਹਾਂ ਉਪਰਾਲੇ ਕੀਤੇ ਜਾ ਰਹੇ ਹਨ ਇਹਨਾਂ ਉਪਰਾਲਿਆਂ ਤਹਿਤ ਅੱਜ ਸਿਵਲ ਸਰਜਨ ਰੂਪਨਗਰ ਡਾ. ਮਨੂੰ ਵਿੱਜ ਵਲੋਂ ਸਿਵਲ ਹਸਪਤਾਲ ਵਿਖੇ ਬੂਟੇ ਲਗਾ ਕੇ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ 1500 ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਬੋਲਦਿਆਂ ਸਿਵਿਲ ਸਰਜਨ ਡਾ. ਮਨੂੰ ਵਿੱਜ ਚ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੈਡੀਸਨ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਮਰੀਜ਼ਾਂ ਦੇ ਅਨੁਕੂਲ ਵਾਤਾਵਰਨ ਸਿਰਜਿਆ ਜਾ ਸਕੇ। ਉਹਨਾਂ ਕਿਹਾ ਕਿ ਇਸ ਦੇ ਨਾਲ ਜਿੱਥੇ ਵਾਤਾਵਰਨ ਦੀ ਸੰਭਾਲ ਹੋਵੇਗੀ ਉੱਥੇ ਹੀ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਹਰਿਆਲੀ ਨਾਲ ਹਰਿਆ ਭਰਿਆ ਸੁੰਦਰੀਕਰਨ ਦ੍ਰਿਸ਼ ਬਣੇਗਾ।
ਉਹਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪ੍ਰਦੂਸ਼ਣ ਦੇ ਕਾਰਨ ਧਰਤੀ ਦਾ ਤਾਪਮਾਨ ਉਸ ਤੋਂ ਕਿਤੇ ਜਿਆਦਾ ਵਧ ਗਿਆ ਹੈ ਜੋ ਕਿ ਮਨੁੱਖੀ ਜੀਵਨ ਦੇ ਰਹਿਣ ਲਈ ਬਹੁਤ ਮੁਸ਼ਕਿਲ ਭਰਿਆ ਹੈ ਇਸ ਲਈ ਸਾਨੂੰ ਚਾਹੀਦਾ ਹੈ ਕਿ ਤਾਪਮਾਨ ਨੂੰ ਕੰਟਰੋਲ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵਾਤਾਵਰਨ ਨੂੰ ਠੰਡਾ ਰੱਖਿਆ ਜਾ ਸਕੇ।
ਉਹਨਾਂ ਜ਼ਿਲ੍ਹੇ ਦੀਆਂ ਸਬ ਡਿਵੀਜ਼ਨਾਂ ਵਿੱਚ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਉਹ ਆਪਣੇ ਸੰਸਥਾ ਦੇ ਆਲੇ ਦੁਆਲੇ ਬੂਟੇ ਲਗਾਉਣ ਅਤੇ ਇਨਾਂ ਲਗਾਏ ਗਏ ਬੂਟਿਆਂ ਦੀ ਸਹੀ ਤਰੀਕੇ ਨਾਲ ਦੇਖ ਰੇਖ ਵੀ ਕੀਤੀ ਜਾਵੇ ਤਾਂ ਜੋ ਇਹ ਚੰਗੀ ਤਰ੍ਹਾਂ ਵੱਧ ਫੁੱਲ ਸਕਣ।