Revised ਵਣ ਮਹਾਂਉਤਸਵ ਮੌਕੇ ਜਿਲ੍ਹਾ ਜੇਲ੍ਹ ਰੂਪਨਗਰ ਵਿਖੇ ਪੌਦੇ ਲਗਾਏ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵਣ ਮਹਾਂਉਤਸਵ ਮੌਕੇ ਜਿਲ੍ਹਾ ਜੇਲ੍ਹ ਰੂਪਨਗਰ ਵਿਖੇ ਪੌਦੇ ਲਗਾਏ
ਰੂਪਨਗਰ, 12 ਜੁਲਾਈ: ਵਣ ਮਹਾਂਉਤਸਵ ਮੌਕੇ ਜਿਲ੍ਹਾ ਜੇਲ੍ਹ ਰੂਪਨਗਰ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੀ.ਜੇ.ਐਮ ਕਮ ਸਕੱਤਰ ਡੀ.ਐਲ.ਐਸ.ਏ ਮੋਹਾਲੀ ਸ੍ਰੀਮਤੀ ਸੁਰਭੀ ਪਰਾਸ਼ਰ ਨੇ ਜੇਲ੍ਹ ਦੇ ਪਾਰਕਿੰਗ ਏਰੀਆ ਵਿੱਚ ਫਲਦਾਰ ਬੂਟੇ ਲਗਾਏ।
ਇਸ ਮੋਕੇ ਉਤੇ ਸ੍ਰੀਮਤੀ ਸੁਰਭੀ ਪਰਾਸ਼ਰ ਨੇ ਕਿਹਾ ਕਿ ਮਨੁੱਖ ਨੇ ਕੁਦਰਤ ਵਲੋਂ ਮਿਲੇ ਖੁਬਸੂਰਤ ਵਾਤਾਵਰਣ ਨੂੰ ਗੰਦਲਾ ਕਰ ਦਿੱਤਾ ਹੈ ਅੱਜ ਦੇ ਪ੍ਰਦੂਸ਼ਣ ਭਰੇ ਵਾਤਾਵਰਣ ਨੂੰ ਸ਼ੁੱਧ ਕਰਨ ਲਈ ਹਰੇਕ ਵਿਅਕਤੀ ਨੂੰ ਇੱਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ। ਅੱਜ ਦੇ ਸਮੇਂ ਵਿੱਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਕਾਰਨ ਹਾਨੀਕਾਰਕ ਗੈਸਾਂ ਦੀ ਮਾਤਰਾ ਕਾਫੀ ਹੱਦ ਤੱਕ ਵਧ ਗਈ ਹੈ।
ਜਿਸ ਦੇ ਨਤੀਜੇ ਵਜੋਂ ਮਨੁੱਖੀ ਜੀਵਨ ਖਤਰਨਾਕ ਬੀਮਾਰੀ ਦੇ ਵਿਚ ਘਿਰ ਰਿਹਾ ਹੈ ਇਸ ਲਈ ਵਾਤਾਵਰਣ ਦੀ ਸੰਭਾਲ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਚਾਹੀਦੇ ਹਨ ਅਤੇ ਖੇਤੀ ਕਰਨ ਲਈ ਰਸਾਇਣਕ ਖਾਦਾਂ ਦੀ ਬਜਾਏ ਜੈਵਿਕ ਖਾਦਾਂ ਦਾ ਉਪਯੋਗ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਸ ਪਿਆਰੀ ਕੁਦਰਤ ਨੂੰ ਸੰਭਾਲਣ ਲਈ ਸਾਨੂੰ ਸਭ ਨੂੰ ਅੱਗੇ ਆ ਕੇ ਬੂਟੇ ਲਗਾਉਣੇ ਚਾਹੀਦੇ ਹਨ ਤੇ ਇਸ ਮੁਹਿੰਮ ਵਿੱਚ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ।
ਇਸ ਮੌਕੇ ਸੁਪਰਡੈਂਟ ਜੇਲ੍ਹ ਸ਼੍ਰੀ ਗੁਰਨਾਮ ਲਾਲ, ਡਿਪਟੀ ਸੁਪਰਡੈਂਟ ਜੇਲ੍ਹ ਸ਼੍ਰੀ ਅਨਮੋਲਜੀਤ ਸਿੰਘ, ਡਿਪਟੀ ਸੁਪਰਡੈਂਟ ਸੁਰੱਖਿਆ ਸ਼੍ਰੀ ਬਲਵਿੰਦਰ ਸਿੰਘ, ਐਨ.ਜੀ.ਓ. ਸ਼੍ਰੀਮਤੀ ਮੋਨਿਕਾ ਚਾਵਲਾ ਹਾਜ਼ਰ ਸਨ।