ਕੇਂਦਰੀ ਵਿਦਿਆਲਿਆ ਖਾਨਪੁਰ ਦੀ ਉਸਾਰੀ ਅਧੀਨ ਨਵੀਂ ਇਮਾਰਤ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਨਿਰੀਖਣ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਕੇਂਦਰੀ ਵਿਦਿਆਲਿਆ ਖਾਨਪੁਰ ਦੀ ਉਸਾਰੀ ਅਧੀਨ ਨਵੀਂ ਇਮਾਰਤ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਨਿਰੀਖਣ
ਰੂਪਨਗਰ, 18 ਜੁਲਾਈ: ਕੇਂਦਰੀ ਵਿਦਿਆਲਿਆ ਖਾਨਪੁਰ ਦੀ ਉਸਾਰੀ ਅਧੀਨ ਨਵੀਂ ਇਮਾਰਤ ਦਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਨਿਰੀਖਣ ਕੀਤਾ ਗਿਆ।
ਇਸ ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਪੂਰੀ ਬਿਲਡਿੰਗ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮ ਦਾ ਨਿਰੀਖਣ ਕਰਕੇ ਐਨ.ਪੀ.ਸੀ.ਸੀ ਦੇ ਅਧਿਕਾਰੀਆਂ ਨੂੰ ਹਦਾਇਤ ਕਰਕੇ ਸਾਰੇ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਬੱਚੇ ਜਲਦੀ ਤੋਂ ਜਲਦੀ ਨਵੀਂ ਇਮਾਰਤ ਪੜ ਸਕਣ। ਉਨ੍ਹਾਂ ਕਿਹਾ ਕਿ ਉਸਾਰੀ ਦੌਰਾਨ ਬੱਚਿਆਂ ਲਈ ਬਾਥਰੂਮ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਦਾ ਪ੍ਰਬੰਧ ਸਚੁੱਜੇ ਤਰੀਕੇ ਨਾਲ ਜਲਦ ਤੋਂ ਜਲਦ ਕੀਤਾ ਜਾਵੇ।
ਉਨ੍ਹਾਂ ਨੇ ਸਮੁੱਚੇ ਸਕੂਲ ਕੈਂਪਸ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਹਦਾਇਤ ਵੀ ਕੀਤੀ, ਤਾਂ ਜੋ ਸਕੂਲ ਕੈਂਪਸ ਜਲਦੀ ਤੋਂ ਜਲਦੀ ਹਰਿਆ ਭਰਿਆ ਹੋ ਸਕੇ।
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਜੰਗਲਾਤ ਵਿਭਾਗ ਵੱਲੋਂ ਸਕੂਲ ਨੂੰ 200 ਬੂਟੇ ਦਿੱਤੇ ਗਏ, ਜਿਸ ਲਈ ਪ੍ਰਿੰਸੀਪਲ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਤੋਂ ਇਲਾਵਾ ਪ੍ਰਿੰਸੀਪਲ ਵਲੋਂ ਸਕੂਲ ਵਿੱਚ ਇੰਟਰਨੈੱਟ ਦੀ ਨੈੱਟਵਰਕ ਦੀ ਸਮਸਿਆ ਨੂੰ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ, ਉਨ੍ਹਾਂ ਜਲਦ ਨੈੱਟਵਰਕ ਟਾਵਰ ਲਗਾ ਕੇ ਸਮੱਸਿਆ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਵਿਭਾ ਰਾਣੀ ਦੇ ਨਾਲ ਉਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਐਨ.ਪੀ.ਸੀ.ਸੀ ਦੇ ਪ੍ਰਿੰਸੀਪਲ ਸੀਨੀਅਰ ਅਧਿਕਾਰੀ ਅਤੇ ਠੇਕੇਦਾਰ ਆਦਿ ਹਾਜ਼ਰ ਸਨ।