In view of the upcoming Independence Day, a search operation was conducted at various public places including 9 bus stands of the district.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਆਗਾਮੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਦੇ 9 ਬੱਸ ਸਟੈਂਡਾਂ ਸਮੇਤ ਵੱਖ-ਵੱਖ ਜਨਤਕ ਥਾਵਾਂ ‘ਤੇ ਸਰਚ ਆਪਰੇਸ਼ਨ ਚਲਾਇਆ
ਰੂਪਨਗਰ ਦੇ ਨਵੇਂ ਬੱਸ ਅੱਡੇ ਤੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਕੀਤੀ ਸਰਚ ਆਪਰੇਸ਼ਨ ਦੀ ਨਿਗਰਾਨੀ
ਰੂਪਨਗਰ, 6 ਅਗਸਤ: ਆਗਾਮੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਮਾੜੇ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਦੇ ਮੱਦੇਨਜ਼ਰ ਅੱਜ ਰੂਪਨਗਰ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੇ 9 ਬੱਸ ਸਟੈਂਡ ਸਮੇਤ ਵੱਖ-ਵੱਖ ਜਨਤਕ ਥਾਵਾਂ ‘ਤੇ ਕਾਸੋ (ਕੋਰਡਨ ਐਂਡ ਸਰਚ ਆਪਰੇਸ਼ਨ) ਚਲਾਇਆ ਗਿਆ। ਰੂਪਨਗਰ ਦੇ ਨਵੇਂ ਬੱਸ ਅੱਡੇ ਤੇ ਇਸ ਆਪਰੇਸ਼ਨ ਦੀ ਨਿਗਰਾਨੀ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਇਸ ਸਰਚ ਆਪਰੇਸ਼ਨ ਵਿੱਚ 3 ਕਪਤਾਨ ਪੁਲਿਸ, 5 ਉਪ ਕਪਤਾਨ ਪੁਲਿਸ ਅਤੇ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਵੱਖ-ਵੱਖ ਜਨਤਕ ਥਾਵਾਂ ’ਤੇ ਚੈਕਿੰਗ ਕਰਦਿਆਂ ਇਤਰਾਜਯੋਗ ਵਸਤਾਂ ਦੀ ਭਾਲ ਕੀਤੀ ਅਤੇ ਬੱਸ ਸਟੈਂਡ ਤੇ ਜਾ ਕੇ ਬੱਸਾਂ ਵਿੱਚ ਸਵਾਰੀਆਂ ਦੇ ਸਮਾਨ ਦੀ ਚੈਕਿੰਗ ਕਰਦਿਆਂ ਸ਼ੱਕੀ ਵਿਆਕਤੀਆਂ ਕੋਲੋਂ ਪੁੱਛਗਿੱਛ ਵੀ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧ ਯਕੀਨੀ ਕਰਨ ਲਈ ਇਹ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਦਾ ਮੁੱਖ ਮੰਤਵ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਕੋਈ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦੇਖਣ ਤਾਂ ਇਸ ਬਾਰੇ ਤੁਰੰਤ ਪੁਲੀਸ ਨੂੰ 112 ਨੰਬਰ ਤੇ ਸੂਚਿਤ ਕਰਨ।
ਇਸ ਮੌਕੇ ਐਸ.ਪੀ. (ਹੈੱਡਕੁਆਰਟਰ) ਰਾਜਪਾਲ ਸਿੰਘ ਹੁੰਦਲ, ਡੀ.ਐਸ.ਪੀ. ਹਰਪਿੰਦਰ ਗਿੱਲ, ਐਸ.ਐੱਚ.ਓ. (ਸਿਟੀ) ਪਵਨ ਕੁਮਾਰ ਹਾਜ਼ਰ ਸਨ।