ਬੰਦ ਕਰੋ

ਜਿਲਾ ਅਤੇ ਸ਼ੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਵੱਲੋਂ ਜਿਲਾ ਜੇਲ ਦਾ ਅਚਨਚੇਤ ਦੌਰਾ

ਪ੍ਰਕਾਸ਼ਨ ਦੀ ਮਿਤੀ : 31/08/2024
District and Sessions Judge Rupnagar inspects District Jail

ਜਿਲਾ ਅਤੇ ਸ਼ੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਵੱਲੋਂ ਜਿਲਾ ਜੇਲ ਦਾ ਅਚਨਚੇਤ ਦੌਰਾ

ਰੂਪਨਗਰ, 31 ਅਗਸਤ: ਜੇਲ ਪ੍ਰਸਾਸ਼ਨ ਵੱਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਸਹੂਲਤਾਂ ਅਤੇ ਹੋਰ ਜੇਲ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ਼੍ਰੀਮਤੀ ਰਮੇਸ਼ ਕੁਮਾਰੀ ਜਿਲਾ ਅਤੇ ਸ਼ੈਸ਼ਨ ਜੱਜ, ਰੂਪਨਗਰ ਵੱਲੋਂ ਅੱਜ ਜਿਲ੍ਹਾ ਜੇਲ ਦਾ ਅਚਨਚੇਤ ਦੌਰਾ ਕੀਤਾ ਗਿਆ।

ਉਹਨਾ ਦੇ ਨਾਲ ਸ਼੍ਰੀ ਹਿਮਾਂਸ਼ੀ ਗਲਹੋਤਰਾ, ਸੀ ਜੇ ਐਮ ਕਮ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ਼੍ਰੀ ਸੁਖਵਿੰਦਰ ਸਿੰਘ ਚੀਫ ਜੁਡੀਸ਼ੀਅਲ ਮੈਜੀਸਟ੍ਰੇਟ ਅਤੇ ਸੀਮਾ ਅਗਨੀਹੋਤਰੀ ਸਿਵਲ ਜੱਜ ਜੂਨੀਅਰ ਡਵੀਜਨ ਰੂਪਨਗਰ ਹਾਜਰ ਸਨ।

ਸ਼ੈਸ਼ਨ ਜੱਜ਼ ਨੇ ਪੂਰੀ ਜੇਲ ਦਾ ਮੁਆਇਨਾ ਕੀਤਾ ਅਤੇ ਜੇਲ ਪ੍ਰਸਾਸ਼ਨ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਹਨਾ ਨੇ ਬੈਰਕਾਂ ਦਾ ਦੌਰਾ ਕਰਕੇ ਬੰਦੀਆਂ ਦਾ ਹਾਲ ਚਾਲ ਪੁੱਛਿਆ। ਉਹਨਾ ਨੇ ਖਾਸ ਤੌਰ ਤੇ ਜੇਲ ਵਿੱਚ ਬਣੇ ਹਸਪਤਾਲ ਦਾ ਨਿਰੀਖਣ ਕੀਤਾ ਅਤੇ ਡਾਕਟਰ ਸਾਹਿਬ ਨੂੰ ਵਧੀਆ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਦੀ ਹਦਾਇਤ ਦਿੱਤੀ।

ਉਹਨਾ ਨੇ ਜਿਲਾ ਜੇਲ ਵਿੱਚ ਬਣੇ ਲੀਗਲ ਏਡ ਕਲੀਨਿਕ, ਜਿਸ ਦੁਆਰਾ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਦੇ ਰਿਕਾਰਡ ਦੀ ਪੜਤਾਲ ਵੀ ਕੀਤੀ। ਉਹਨਾ ਨੇ ਇਹ ਵੀ ਦੱਸਿਆ ਕਿ ਜੇਲ ਵਿੱਚ ਕੁੱਲ ਕੈਦੀ/ਬੰਦੀਆਂ ਦੇ ਰੱਖਣ ਦੀ ਸਮਰੱਥਾ 473 ਹੈ ਪ੍ਰੰਤੂ ਜੇਲ ਵਿੱਚ 1012 ਕੈਦੀ ਅਤੇ ਬੰਦੀ ਬੰਦ ਹਨ ਉਹਨਾ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਕੋਈ ਵੀ ਲੋੜਵੰਦ ਬੰਦੀ ਕਾਨੂੰਨੀ ਸਹਾਇਤਾ ਤੋਂ ਵਾਂਝਾ ਨਾ ਰਹੇ।

ਉਹਨਾ ਨੇ ਜੇਲ ਦੇ ਲੰਗਰ ਹਾਲ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਬਣ ਰਹੇ ਭੋਜਨ ਦਾ ਮੁਆਇਨਾ ਕੀਤਾ ਤੇ ਜਾਣਕਾਰੀ ਦਿੰਦਿਆਂ ਜੱਜ ਸਾਹਿਬ ਨੇ ਦੱਸਿਆ ਕਿ ਬੰਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਅਤੇ ਜੇਲ ਪ੍ਰਬੰਧਾ ਨੂੰ ਨਿਯਮਾ ਮੁਤਾਬਿਕ ਚੁਸਤ ਦਰੁਸਤ ਰੱਖਣ ਲਈ ਅਜਿਹੇ ਦੌਰੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਇਸ ਮੌਕੇ ਤੇ ਸ਼੍ਰੀ ਅਨਿਲ ਭੰਡਾਰੀ ਡਿਪਟੀ ਸੁਪਰਡੈਂਟ ਜਿਲਾ ਜੇਲ ਰੂਪਨਗਰ ਵੀ ਹਾਜਰ ਸਨ।