Deputy Commissioner made a surprise check of the Town Improvement Trust Rupnagar
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਨਗਰ ਸੁਧਾਰ ਟਰੱਸਟ ਰੂਪਨਗਰ ਦੀ ਅਚਨਚੇਤ ਚੈਕਿੰਗ ਕੀਤੀ
ਰੂਪਨਗਰ, 2 ਸਤੰਬਰ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਨਗਰ ਸੁਧਾਰ ਟਰੱਸਟ ਰੂਪਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਦੌਰਾਨ ਉਨਾਂ ਵੱਲੋਂ ਸਟਾਫ ਦੇ ਪੁਰਾਣੇ ਰਿਕਾਰਡ ਅਤੇ ਰਜਿਸਟਰਾਂ ਦੀ ਚੈਕਿੰਗ ਕੀਤੀ ਗਈ ਅਤੇ ਲੰਬਿਤ ਪਏ ਟਰਸਟ ਦੇ ਮਾਮਲਿਆਂ ਸਬੰਧੀ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰਾ ਪੁਰਾਣਾ ਪਿਆ ਰਿਕਾਰਡ ਨੂੰ 7 ਦਿਨਾਂ ਦੇ ਅੰਦਰ ਅੰਦਰ ਆਨਲਾਈਨ ਕਰਕੇ ਇਸ ਦੀ ਰਿਪੋਰਟ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਪ੍ਰਤੀ ਵਰਤੀ ਜਾਂਦੀ ਅਣਗਹਿਲੀ ਕਾਰਨ ਜੇਕਰ ਆਮ ਜਨਤਾ ਨੂੰ ਮੁਸ਼ਕਲਾਂ ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਡਿਊਟੀ ਉੱਤੇ ਕੁਤਾਹੀ ਕਰਨ ਵਾਲੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।