The district police have set up 7 checkpoints under Operation “SEAL-8” against the mischievous elements
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਪੁਲਿਸ ਵਲੋਂ ਸ਼ਰਾਰਤੀ ਅਨਸਰਾਂ ਖਿਲਾਫ ਓਪਰੇਸ਼ਨ “ਸੀਲ-8” ਤਹਿਤ 7 ਅੰਤਰਰਾਜ਼ੀ ਨਾਕੇ ਲਗਾਏ
ਓਪਰੇਸ਼ਨ ‘ਚ 1 ਐਸ.ਪੀ., 5 ਡੀ.ਐਸ.ਪੀ., 44 ਐਨ.ਜੀ.ਓ. ਅਤੇ 80 ਪੁਲਿਸ ਮੁਲਾਜ਼ਮ ਤਾਇਨਾਤ
ਰੂਪਨਗਰ, 9 ਸਤੰਬਰ: ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸ਼੍ਰੀਮਤੀ ਨਿਲੰਬਰੀ ਜਗਦਲੇ, ਆਈ.ਪੀ.ਐਸ., ਡੀ.ਆਈ.ਜੀ ਰੂਪਨਗਰ ਰੇਂਜ ਰੂਪਨਗਰ ਦੀ ਰਹਿਨੁਮਾਈ ਹੇਠ ਜਿਲ੍ਹਾ ਪੁਲਿਸ ਵਲੋ ਸਮਾਜ ਵਿਰੋਧੀ/ਸ਼ਰਾਰਤੀ ਅਨਸਰਾ ਖਿਲਾਫ ਸਪੈਸ਼ਲ ਓਪਰੇਸ਼ਨ “ਸੀਲ-8” ਸਵੇਰੇ 6.00 ਵਜੇ ਤੋ 2.00 ਤੱਕ ਚਲਾਇਆ ਗਿਆ। ਜੋ ਇਸ ਓਪਰੇਸ਼ਨ ਦੋਰਾਨ ਜਿਲ੍ਹਾ ਭਰ ਵਿੱਚ ਹਿਮਾਚਲ ਪੁਲਿਸ ਨਾਲ ਤਾਲਮੇਲ ਕਰਕੇ ਕੁੱਲ 7 ਅੰਤਰਰਾਜ਼ੀ ਨਾਕੇ ਲਗਾਏ ਗਏ ਸਨ।
ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ, ਆਈ.ਪੀ.ਐਸ. ਵਲੋ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਓਪਰੇਸ਼ਨ ਵਿੱਚ 1 ਐਸ.ਪੀ., 5 ਡੀ.ਐਸ.ਪੀ., 44 ਐਨ.ਜੀ.ਓ. ਅਤੇ 80 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਉਪਰੇਸ਼ਨ ਦੌਰਾਨ ਨਾਕਾਬੰਦੀ ਕਰਕੇ ਡਰੱਗ ਟ੍ਰੈਫਕਿੰਗ, ਸਰਾਬ ਦੀ ਸਮੱਗਲਿੰਗ, ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਅਸਰਦਾਰ ਢੰਗ ਨਾਲ ਚੈਕਿੰਗ ਕੀਤੀ ਗਈ। ਜਿਲ੍ਹਾ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਟੈਕਨੀਕਲ ਐਪ/ਗੈਜ਼ੇਟ ਦਾ ਇਸਤੇਮਾਲ ਕੀਤਾ ਗਿਆ ਅਤੇ 524 ਵਹੀਕਲਾਂ ਨੂੰ ਚੈਕ ਕੀਤਾ ਗਿਆ, ਜਿਨ੍ਹਾਂ ਵਿੱਚੋ 35 ਵਹੀਕਲਾਂ ਦੇ ਚਲਾਨ ਕੀਤੇ ਗਏ ਅਤੇ 1 ਵਹੀਕਲ ਨੂੰ ਬੰਦ ਕੀਤਾ ਗਿਆ।
ਇਸ ਓਪਰੇਸ਼ਨ ਦੌਰਾਨ ਜਿਲ੍ਹਾ ਪੁਲਿਸ ਵਲੋ 04 ਮੁੱਕਦਮੇ ਦਰਜ਼ ਕਰਕੇ 04 ਦੋਸ਼ੀ ਗ੍ਰਿਫਤਾਰ ਕੀਤੇ ਗਏ। ਜਿਨ੍ਹਾ ਵਿੱਚ ਐਨ.ਡੀ.ਪੀ.ਐਸ. ਐਕਟ ਅਧੀਨ 03 ਮੁਕੱਦਮੇ ਦਰਜ਼ ਕਰਕੇ 03 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 37 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ 01 ਚੋਰੀ ਦਾ ਮੁੱਕਦਮਾ ਦਰਜ਼ ਕਰਕੇ 01 ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ। ਉਸ ਪਾਸੋ ਚੋਰੀ ਕੀਤੇ 7000/- ਰੁਪਏ ਅਤੇ ਇੱਕ ਮੋਬਾਇਲ ਫੋਨ ਬ੍ਰਾਮਦ ਕੀਤਾ ਗਿਆ।
ਇਸ ਤੋ ਇਲਾਵਾ ਮਾੜੇ ਅਨਸਰਾਂ ਖਿਲਾਫ ਛੇੜੀ ਮੁਹਿੰਮ ਦੋਰਾਨ ਥਾਣਾ ਸ਼੍ਰੀ ਚਮਕੋਰ ਸਾਹਿਬ ਵਲੋਂ ਮੁਕੱਦਮਾ ਨੰਬਰ 75 ਮਿਤੀ 06.09.2024 ਅ/ਧ 303 (2) ਬੀ.ਐਨ.ਐਸ. ਦਰਜ਼ ਕਰਕੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾ ਪਾਸੋ ਚੋਰੀ ਕੀਤੇ 3 ਮੋਟਰ ਸਾਈਕਲ ਅਤੇ 7 ਚੋਰੀ ਕੀਤੇ ਮੋਬਾਇਲ ਫੋਨ ਬ੍ਰਾਮਦ ਕੀਤੇ ਗਏ ਹਨ।
ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵਲੋ ਮਾੜੇ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਨਸ਼ਿਆ ਦਾ ਧੰਦਾ ਕਰਨ ਵਾਲਿਆ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਵਲੋਂ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਅੱਗੇਵੀ ਇਸ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।