Checking of various branches and offices by the Deputy Commissioner in the morning
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ
ਡਿਪਟੀ ਕਮਿਸ਼ਨਰ ਵੱਲੋਂ ਸਵੇਰੇ ਵੱਖ-ਵੱਖ ਬ੍ਰਾਂਚਾਂ ਤੇ ਦਫ਼ਤਰਾਂ ਦੀ ਚੈਕਿੰਗ
ਰੂਪਨਗਰ, 19 ਸਤੰਬਰ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਸਵੇਰੇ ਠੀਕ ਸਮੇਂ ‘ਤੇ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੱਖੋ-ਵੱਖ ਵਿਭਾਗਾਂ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ।
ਇਸ ਮੌਕੇ ਉਨਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਨੂੰ ਸਰਕਾਰੀ ਕੰਮ ਵਿਚ ਕੋਈ ਪ੍ਰੇਸ਼ਾਨੀ ਜਾਂ ਦਿੱਕਤ ਪੇਸ਼ ਆਉਂਦੀ ਹੈ ਤਾਂ ਬਿਨਾਂ ਕਿਸੇ ਦੇਰੀ ਤੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ ਤਾਂ ਜੋ ਸਰਕਾਰੀ ਸੇਵਾਵਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਤੋਂ ਲੋਕਾਂ ਨੂੰ ਮੁੱਹਈਆ ਕਰਵਾਇਆ ਜਾ ਸਕੇ।
ਉਨ੍ਹਾਂ ਸਮੂਹ ਦੇ ਵਿਭਾਗ ਆਪਣੇ-ਆਪਣੇ ਦਫ਼ਤਰੀ ਰਿਕਾਰਡ ਦੀ ਸਾਂਭ ਸੰਭਾਲ ਸਹੀ ਅਤੇ ਸੁੰਦਰ ਤਰੀਕੇ ਨਾਲ ਕੀਤੀ ਕਰਨ। ਉਨ੍ਹਾਂ ਮਾਲ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਕਵਾਵਿਰ ਹੋਇਆਂ ਜ਼ਮੀਨਾਂ ਦੇ ਮਾਲਕ, ਜੋ ਆਪਣਾ ਬਣਦਾ ਮੁਆਵਜ਼ਾ ਨਹੀਂ ਲੈ ਕੇ ਗਏ ਉਹਨਾਂ ਨੂੰ ਫੋਨ ਕਰਕੇ ਜਲਦ ਆਪਣਾ ਮੁਆਵਜ਼ਾ ਪ੍ਰਾਪਤ ਕਰਨ ਲਈ ਆਖਿਆ ਜਾਵੇ ਅਤੇ ਰਹਿੰਦੀ ਪ੍ਰਕਿਰਿਆ ਵਿਚ ਤੇਜੀ ਲਿਆਈ ਜਾਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਡਿਊਟੀ ਕਰਨ ਅਤੇ ਆਮ ਲੋਕਾਂ ਨਾਲ ਚੰਗਾ ਵਿਵਹਾਰ ਕਰਦੇ ਹੋਏ ਸੇਵਾਵਾਂ ਨਿਭਾਉਣ।