Close

District administration will provide all possible help to the farmers :Deputy Commissioner

Publish Date : 03/10/2024
District administration will provide all possible help to the farmers :Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਪ੍ਰਰਾਲੀ ਪ੍ਰਬੰਧਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ

ਮੋਰਿੰਡਾ, 3 ਅਕਤੂਬਰ: ਜ਼ਿਲ੍ਹੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਮੋਰਿੰਡਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਨਾਲ ਐਸ.ਐਸ.ਪੀ ਸ. ਗੁਲਨੀਤ ਸਿੰਘ ਖੁਰਾਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਯੋਤੀ ਸਿੰਘ ਆਈ.ਏ.ਐੱਸ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਅੱਜ ਜ਼ਿਲ੍ਹੇ ਦੇ ਬਲਾਕ ਮੋਰਿੰਡਾ ਦੇ ਵੱਖ-ਵੱਖ ਪਿੰਡਾਂ ਭਾਗੋਵਾਲ, ਬਡਾਲੀ, ਧਿਆਨਪੁਰਾ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਜਲਦ ਹੱਲ ਦਾ ਭਰੋਸਾ ਦਿੱਤਾ।

ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਤਕਨੀਕ ਅਤੇ ਇਸ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਤੈਨਾਤ ਕੀਤੇ ਅਧਿਕਾਰੀ ਲਗਾਤਾਰ ਕਿਸਾਨਾਂ ਦੇ ਸੰਪਰਕ ਵਿਚ ਹਨ।ਸਾਰੇ ਕਿਸਾਨਾਂ ਨੂੰ ਪਰਾਲੀ ਦਾ ਮਸ਼ੀਨਰੀ ਨਾਲ ਪ੍ਰਬੰਧਨ ਕਰ ਰਹੇ ਕਿਸਾਨਾਂ ਤੋਂ ਪ੍ਰੇਰਨਾ ਲੈਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਲਈ ਕਿਸਾਨ ਪ੍ਰਮੁੱਖ ਤਰਜੀਹ ਹਨ ਅਤੇ ਇਸੇ ਲਈ ਪ੍ਰਸ਼ਾਸਨ ਹਰ ਕਦਮ ਤੇ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੀਆਂ ਮੁਸਕਿਲਾਂ ਦੇ ਹੱਲ ਕਰਨ ਲਈ ਤਤਪਰਤਾ ਨਾਲ ਕੰਮ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਕਿਸਾਨ ਦੀ ਜਮੀਨ ਦੇ ਕੁਦਰਤੀ ਤੱਤਾਂ ਦਾ ਸੋਮਾ ਹੈ, ਇਸ ਲਈ ਇਸ ਨੂੰ ਖੇਤ ਵਿਚ ਹੀ ਮਿਲਾਈਏ ਅਤੇ ਸਾੜੀਏ ਨਾ।

ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਕਈ ਸਾਲਾਂ ਦੀ ਜਾਂਚ ਤੋਂ ਬਾਅਦ ਅਨੇਕਾਂ ਸੁਧਾਰ ਕਰਕੇ ਜ਼ੀਰੋ ਟਿੱਲ ਡਰਿਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫ਼ੇਸ ਸੀਡਰ ਨਾਂ ਦੀਆਂ ਮਸ਼ੀਨਾਂ ਵਿਕਸਿਤ ਕੀਤੀਆਂ ਗਈਆਂ ਹਨ ਜਿਸ ਨਾਲ ਝੋਨੇ ਦੀ ਕਟਾਈ (ਸੁਪਰ ਐਸ.ਐਮ.ਐਸ ਲੱਗੀ ਕੰਬਾਈਨ) ਤੋਂ ਬਾਅਦ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।

ਇਸ ਮੌਕੇ ਐੱਸ ਡੀ ਐਮ ਮੋਰਿੰਡਾ ਸੁਖਪਾਲ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟ੍ਰੋਲ ਬੋਰਡ ਬੀਰਦਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਪੰਕਜ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।