Close

In order to maintain the law and order situation during the panchayat elections, strict monitoring and legal action should be taken against the bad elements – Nilambari Jagdale.

Publish Date : 03/10/2024
In order to maintain the law and order situation during the panchayat elections, strict monitoring and legal action should be taken against the bad elements - Nilambari Jagdale.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਾੜੇ ਅਨਸਰਾਂ ਖਿਲਾਫ ਸਖ਼ਤ ਨਿਗਰਾਨੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ – ਨਿਲੰਬਰੀ ਜਗਦਲੇ
ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਨੇ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਪੰਚਾਇਤੀ ਚੋਣਾਂ ਸੰਬੰਧੀ ਮੀਟਿੰਗ
ਰੂਪਨਗਰ, 3 ਅਕਤੂਬਰ: ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ਼੍ਰੀਮਤੀ ਨਿਲੰਬਰੀ ਜਗਦਲੇ ਵੱਲੋਂ ਅੱਜ ਪੁਲਿਸ ਲਾਇਨ ਰੂਪਨਗਰ ਵਿਖੇ ਜ਼ਿਲ੍ਹਾ ਰੂਪਨਗਰ ਦੇ ਕਪਤਾਨ ਪੁਲਿਸ ਇਨਵੈਸਟੀਗੇਸਨ ਰੁਪਿੰਦਰ ਕੌਰ ਸਰਾਂ ਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪੰਚਾਇਤੀ ਚੋਣਾਂ ਦੇ ਮੱਦੇਨਜਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਮਾੜੇ ਅਨਸਰਾਂ ਦੀ ਸਖ਼ਤ ਨਿਗਰਾਨੀ ਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਸ਼੍ਰੀਮਤੀ ਨਿਲੰਬਰੀ ਜਗਦਲੇ ਨੇ ਵੱਖ-2 ਜੇਲ੍ਹਾਂ ਵਿੱਚ ਪੈਰੋਲ, ਜਮਾਨਤ, ਸਜ਼ਾ ਕੱਟ ਕੇ ਬਾਹਰ ਆਏ ਕੈਦੀਆਂ ਤੇ ਹਵਾਲਾਤੀਆ ਦੀ ਹਰ ਹਰਕਤ ਅਤੇ ਉਨ੍ਹਾਂ ਦੀਆਂ ਗਤੀਵਿਧੀਆ ਤੇ ਸਖਤ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ।
ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਨੇ ਪੰਜਾਬ ਸਰਕਾਰ ਅਤੇ ਸੀਨੀਅਰ ਅਫ਼ਸਰਾਂ ਵੱਲੋਂ ਨਸ਼ਿਆ ਨੂੰ ਜੜ੍ਹੋਂ ਖਤਮ ਕਰਨ ਲਈ ਜਾਰੀ ਹਦਾਇਤਾਂ ਦੇ ਮੱਦੇਨਜਰ ਐਨ.ਡੀ.ਪੀ.ਐਸ ਐਕਟ ਅਧੀਨ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਵਿਅਕਤੀਆਂ/ਡਰੱਗ ਪੈਡਲਰਜ਼ ਆਦਿ ਉਤੇ ਅਸਰਦਾਰ ਢੰਗ ਨਾਲ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ 68 ਐਫ ਆਈ ਆਰ ਤਹਿਤ ਅਜਿਹੇ ਦੋਸ਼ੀਆਂ ਦੀ ਪ੍ਰਾਪਰਟੀ ਅਟੈਚ ਕਰਾਉਣ ਲਈ ਕੇਸ ਤਿਆਰ ਕਰਕੇ ਭੇਜਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਐਨ.ਡੀ.ਪੀ.ਐਸ ਐਕਟ ਦਾ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਹਾਲਤ ਵਿੱਚ ਵੀ ਸਿਰ ਨਾ ਚੁੱਕਣ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦਾ ਜੋ ਏਰੀਆ ਹਿਮਾਚਲ ਪ੍ਰਦੇਸ ਨਾਲ ਲੱਗਦਾ ਹੈ ਉਸ ਥਾਂ ਉਤੇ ਅਸਰਦਾਰ ਢੰਗ ਨਾਲ ਨਾਕਾਬੰਦੀ ਕੀਤੀ ਜਾਵੇ ਤੇ ਨਾਲ ਹੀ ਸਿਟੀ ਸੀਲਿੰਗ ਅਤੇ ਜ਼ਿਲ੍ਹਾ ਸੀਲਿੰਗ ਪਲਾਨ ਨੂੰ ਵੀ ਅਮਲ ਵਿਚ ਲਿਆਂਦਾ ਜਾਵੇ।
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਆਦਿ ਦੀ ਸਪਲਾਈ ਉਤੇ ਨਿਗਰਾਨੀ ਰੱਖੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੋਣਾਂ ਹੋਣ ਤੱਕ ਰਾਤ ਦੀਆਂ ਨਾਕਾਬੰਦੀਆਂ ਅਤੇ ਗਸ਼ਤ ਵਿੱਚ ਨਿਰੰਤਰ ਵਾਧਾ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਵੀ ਪੰਚਾਇਤੀ ਚੋਣਾਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਖ਼ਾਸ ਮੀਟਿੰਗ ਕੀਤੀ ਗਈ ਸੀ।
ਇਸ ਮੀਟਿੰਗ ਵਿੱਚ ਕਪਤਾਨ ਪੁਲਿਸ ਸਥਾਨਕ ਰੂਪਨਗਰ ਰਾਜਪਾਲ ਸਿੰਘ ਹੁੰਦਲ, ਉਪ ਕਪਤਾਨ ਪੁਲਿਸ ਡਿਟੈਕਟਿਗਵ ਰੂਪਨਗਰ ਮਨਵੀਰ ਸਿੰਘ ਬਾਜਵਾ, ਉਪ ਕਪਤਾਨ ਪੁਲਿਸ ਸਬ-ਡਵੀਜਨ ਰੂਪਨਗਰ ਰਾਜਪਾਲ ਸਿੰਘ, ਉਪ ਕਪਤਾਨ ਪੁਲਿਸ ਹੋਮੀਸਾਈਡ ਪੰਕਜ ਸ਼ਰਮਾ ਅਤੇ ਵੱਖ-2 ਥਾਣਿਆ ਤੋਂ ਮੁੱਖ ਅਫਸਰਾਨ ਅਤੇ ਪੁਲਿਸ ਕਰਮਚਾਰੀ ਹਾਜ਼ਰ ਹੋਏ।