Close

Private play-way schools must be registered: Deputy Commissioner

Publish Date : 07/01/2025
Private play-way schools must be registered: Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਣੀ ਲਾਜ਼ਮੀ: ਡਿਪਟੀ ਕਮਿਸ਼ਨਰ

ਰੂਪਨਗਰ, 7 ਜਨਵਰੀ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ‘ਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ‘ਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਣੀ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ਪਲੈਅ- ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਰੂਪਨਗਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਪਰੇਸ਼ਾਨੀ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਰੂਪਨਗਰ ਜਾਂ ਸਬੰਧਿਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ।