ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 07 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਫ਼ਤਾਵਰੀ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 8 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਐਸ.ਬੀ.ਆਈ (ਜੀਵਨ ਬੀਮਾ) ਕੰਪਨੀ ਵੱਲੋਂ ਲਾਈਫ ਮਿੱਤਰਾ ਅਤੇ ਡਿਵੈਲਪਮੈਂਟ ਮੈਨੇਜਰ ਦੀਆਂ ਅਸਾਮੀਆਂ ਲਈ ਗ੍ਰੈਜੂਏਟ ਪਾਸ ਪੁਰਸ਼ ਅਤੇ ਇਸਤਰੀ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਲਾਈਫ ਮਿੱਤਰਾ ਦੀ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਕਮਿਸ਼ਨ ਦੇ ਅਧਾਰ ਤੇ ਤਨਖਾਹ ਤੇ ਤਨਖਾਹ ਮਿਲੇਗੀ ਅਤੇ ਡਿਵੈਲਪਮੈਂਟ ਮੈਨੇਜਰ ਦੀ ਅਸਾਮੀ ਤੇ 18000 ਤੋਂ 20000 ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਨੌਕਰੀ ਦਾ ਸਥਾਨ ਜ਼ਿਲ੍ਹਾ ਰੋਪੜ ਅਤੇ ਨਵਾਂਸ਼ਹਿਰ ਹੋਵੇਗਾ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਦੇ ਨਾਲ ਹੀ ਲਾਰਡ ਕ੍ਰਿਸ਼ਨਾ ਇਨਫੋਟੈਕ ਪਾਰਕ (ਇੰਟਰਨੈਟ ਸਰਵਿਸ ਪ੍ਰੋਵਾਈਡਰ) ਵੱਲੋਂ ਲਾਈਨਮੈਨ/ਟੈਕਨੀਸ਼ੀਅਨ ਦੀਆਂ ਅਸਾਮੀਆਂ ਲਈ ਪੰਜਵੀਂ, ਅੱਠਵੀਂ, ਦਸਵੀਂ ਪਾਸ ਕੇਵਲ ਪੁਰਸ਼ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10000 ਰੁਪਏ ਪ੍ਰਤੀ ਮਹੀਨਾ ਸਿਖਲਾਈ ਦੌਰਾਨ + ਪੈਟਰੋਲ ਦਾ ਖਰਚਾ ਮਿਲੇਗਾ। ਨੌਕਰੀ ਦਾ ਸਥਾਨ ਰੋਪੜ ਸ਼ਹਿਰ ਅਤੇ ਆਲੇ-ਦੁਆਲੇ ਦਾ ਖੇਤਰ ਹੋਵੇਗਾ। ਇਸ ਅਸਾਮੀ ਲਈ 18 ਤੋਂ 50 ਸਾਲ ਤੱਕ ਦਾ ਕੋਈ ਵੀ ਉਮੀਦਵਾਰ ਇੰਟਰਵਿਊ ਦੇ ਸਕਦਾ ਹੈ। ਇਸ ਤੋਂ ਇਲਾਵਾ ਸੇਲਜ਼ ਐਗਜ਼ੀਕਿਊਟਿਵ ਦੀ ਅਸਾਮੀ ਲਈ ਬਾਰਵੀਂ ਪਾਸ ਮਹਿਲਾ ਉਮੀਦਵਾਰ ਇੰਟਰਵਿਊ ਦੇ ਸਕਦੀਆਂ ਹਨ। ਇਸ ਅਸਾਮੀ ਤੇ ਪਹਿਲੇ ਦੋ ਮਹੀਨਿਆਂ ਲਈ 8000 + ਰੁਪਏ ਤੱਕ ਮਹੀਨਾਵਾਰ ਪ੍ਰੋਤਸਾਹਨ 40000 (ਚਾਲੀ ਹਜ਼ਾਰ) ਰੁਪਏ ਤੱਕ ਤਨਖਾਹ ਮਿਲੇਗੀ। ਦੋ ਮਹੀਨਿਆਂ ਬਾਅਦ ਘੱਟੋ-ਘੱਟ ਤਨਖਾਹ 10000 ਰੁਪਏ ਮਿਲੇਗੀ।
ਉਨ੍ਹਾਂ ਦੱਸਿਆ ਕਿ ਇੰਟਰਵਿਊ ਦੇਣ ਦੇ ਚਾਹਵਾਨ ਉਮੀਦਵਾਰ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ, ਰੂਪਨਗਰ ਵਿਖੇ ਆਪਣੇ ਦਸਤਾਵੇਜਾਂ ਸਮੇਤ ਪਹੁੰਚ ਸਕਦੇ ਹਨ। ਇੰਟਰਵਿਊ ਦੇਣ ਲਈ ਕੋਈ ਵੀ ਟੀ.ਏ/ਡੀ.ਏ ਮਿਲਣਯੋਗ ਨਹੀਂ ਹੋਵੇਗਾ।