The final publication of the voter list of the Vidhan Sabha constituencies of District Rupnagar has been completed
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੂਪਨਗਰ ਦੇ ਵਿਧਾਨ ਸਭਾ ਚੋਣ ਹਲਕਿਆਂ ਦੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਈ ਮੁਕੰਮਲ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅੱਜ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ
ਰੂਪਨਗਰ, 08 ਜਨਵਰੀ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਰੂਪਨਗਰ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ (49) ਸ੍ਰੀ ਅਨੰਦਪੁਰ ਸਾਹਿਬ, (50) ਰੂਪਨਗਰ ਅਤੇ (51) ਸ੍ਰੀ ਚਮਕੌਰ ਸਾਹਿਬ (ਅ.ਜ) ਦੀਆਂ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਅੱਜ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ/ਪ੍ਰਧਾਨ/ਸਕੱਤਰਾਂ ਨਾਲ ਇਸ ਸਬੰਧੀ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ. ਬਲਵਿੰਦਰ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਸ. ਜਰਨੈਲ ਸਿੰਘ ਭਾਓਵਾਲ, ਬਹੁਜਨ ਸਮਾਜ ਪਾਰਟੀ ਤੋਂ ਸ. ਚਰਨਜੀਤ ਸਿੰਘ ਘਈ, ਆਮ ਆਦਮੀ ਪਾਰਟੀ ਤੋਂ ਸ਼੍ਰੀ ਸੰਦੀਪ ਜੋਸ਼ੀ ਅਤੇ ਚੋਣ ਤਹਿਸੀਲਦਾਰ ਹਾਜਰ ਹੋਏ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਜਿਹੜੇ ਵੋਟਰਾਂ ਦੀ ਵੋਟ ਹਾਲੇ ਤੱਕ ਨਹੀਂ ਬਣੀ ਹੈ ਜਾਂ ਵੋਟ ਬਣਨ ਤੋਂ ਰਹਿ ਗਈ ਹੈ ਤਾਂ ਉਹ ਆਰ.ਓ./ਈ.ਆਰ.ਓ. ਦਫ਼ਤਰ ਵਿੱਚ ਜਾ ਕੇ ਜਾਂ ਬੀ.ਐਲ.ਓਜ ਰਾਹੀਂ ਆਨਲਾਈਨ (Voters.eci.gov.in) ਤੇ ਵੀ ਅਪਲਾਈ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਹੋਏ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਬੂਥ ਤੇ ਬੀ.ਐਲ.ਏ. ਨਿਯੁਕਤ ਕਰਨ ਦੀ ਅਪੀਲ ਵੀ ਕੀਤੀ।