Close

Placement camp today at District Employment and Business Bureau Rupnagar

Publish Date : 14/01/2025
Placement camp today at District Employment and Business Bureau Rupnagar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 14 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਫ਼ਤਾਵਰੀ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 15 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ 2 ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਐੱਚ.ਡੀ.ਐੱਫ.ਸੀ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਲਈ 20 ਤੋਂ 34 ਸਾਲ ਦੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 12500/- ਤੋਂ 16000/- ਪ੍ਰਤੀ ਮਹੀਨਾ ਤਨਖਾਹ ਅਤੇ ਪ੍ਰੋਤਸਾਹਨ ਮਿਲੇਗਾ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਰੋਪੜ, ਮੋਰਿੰਡਾ, ਕੁਰਾਲੀ, ਚਮਕੌਰ ਸਾਹਿਬ, ਮਾਜਰੀ, ਆਨੰਦਪੁਰ ਸਾਹਿਬ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਅਤੇ ਮਾਛੀਵਾੜਾ, ਨਵਾਂ ਸ਼ਹਿਰ ਹੋਵੇਗਾ। ਇਸ ਅਸਾਮੀ ਲਈ ਫਰੈਸ਼ਰ/ਤਜਰਬੇਕਾਰ ਦੋਵੇਂ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਵਰਾਜ਼ ਮਾਜ਼ਦਾ ਕੰਪਨੀ ਵੱਲੋਂ ਸੁਰੱਖਿਆ ਗਾਰਡ ਦੀਆਂ 15 ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 12,577/- ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਇਸ ਤੋਂ ਇਲਾਵਾ ਪ੍ਰੋਤਸਾਹਨ ਵੀ ਮਿਲੇਗਾ। ਇਸ ਤੋਂ ਇਲਾਵਾ ਸਾਬਕਾ ਸਰਵਿਸਮੈਨ ਦੀ 1 ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 13,300/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਰੂਪਨਗਰ ਹੈ। ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦੇਣ ਲਈ ਕੱਦ 5 ਫੁੱਟ 7 ਇੰਚ ਤੋਂ ਘੱਟ ਨਹੀਂ ਹੋਣਾ ਚਾਹੀਦਾ ਅਤੇ ਉਮਰ ਸੀਮਾ 22 ਤੋਂ 40 ਸਾਲ ਨਿਰਧਾਰਤ ਕੀਤੀ ਗਈ ਹੈ। ਇਸ ਪਲੇਸਮੈਂਟ ਕੈਂਪ ਵਿੱਚ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਨੇ ਕਿਹਾ ਕਿ ਇੰਟਰਵਿਊ ਦੇ ਚਾਹਵਾਨ ਉਮੀਦਵਾਰ 15 ਜਨਵਰੀ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗਰਾਊਂਡ ਫਲੋਰ, ਡੀਸੀ ਕੰਪਲੈਕਸ, ਰੂਪਨਗਰ ਵਿਖੇ ਪਹੁੰਚ ਸਕਦੇ ਹਨ।