ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਸੇਵਾ ਕੇਂਦਰਾਂ ‘ਚ ਡਾਟਾ ਐਂਟਰੀ ਓਪਰੇਟਰ ਦੀਆਂ 5 ਅਸਾਮੀਆਂ ਭਰਨ ਲਈ ਇੰਟਰਵਿਊ ਲਈ ਜਾਵੇਗੀ
ਰੂਪਨਗਰ, 20 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਅੱਜ 21 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰਾਂ ਵਿੱਚ ਡਾਟਾ ਐਂਟਰੀ ਓਪਰੇਟਰ ਦੀਆਂ 5 ਅਸਾਮੀਆਂ (ਰੂਪਨਗਰ 2, ਸ੍ਰੀ ਅਨੰਦਪੁਰ ਸਾਹਿਬ -2 (ਕੇਵਲ ਪੁਰਸ਼ ਉਮੀਦਵਾਰ), ਸ੍ਰੀ ਚਮਕੌਰ ਸਾਹਿਬ – 1) ਲਈ 18-35 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮੀਦਵਾਰ ਦੀ ਅੰਗਰੇਜ਼ੀ/ਪੰਜਾਬੀ ਟਾਈਪਿੰਗ ਦੀ ਸਪੀਡ 30 ਅੱਖਰ ਪ੍ਰਤੀ ਮਿੰਟ ਅਤੇ 1 ਸਾਲ ਦਾ ਕੰਪਿਊਟਰ ਕੋਰਸ ਕੀਤਾ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰ ਦੀ ਤਨਖਾਹ 10,000 ਰੁਪਏ ਪ੍ਰਤੀ ਮਹੀਨਾ ਹੋਵੇਗੀ ਅਤੇ ਪੀ.ਐੱਫ ਅਤੇ ਈ.ਐਸ.ਆਈ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਇਸਤਰੀ ਅਤੇ ਪੁਰਸ਼ ਦੋਵੇਂ ਭਾਗ ਲੈ ਸਕਦੇ ਹਨ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।