ਸਰਕਾਰੀ ਕਾਲਜ ਵਿਖੇ 15ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸਰਕਾਰੀ ਕਾਲਜ ਵਿਖੇ 15ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ
20 ਜਨਵਰੀ, ਰੂਪਨਗਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਅੱਜ 15 ਵਾਂ ਰਾਸ਼ਟਰੀ ਵੋਟਰ ਦਿਵਸ ਸਰਕਾਰੀ ਕਾਲਜ, ਰੂਪਨਗਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਇਸੇ ਸਬੰਧ ਵਿੱਚ ਐਸਡੀਐਮ ਰੂਪਨਗਰ ਸਚਿਨ ਪਾਠਕ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਸਮਾਰੋਹ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਇਹ ਪ੍ਰੋਗਰਾਮ ਜ਼ਿਲ੍ਹਾ ਪੱਧਰ ਅਤੇ ਹਲਕਾ ਪੱਧਰ ਉਤੇ ਸਾਂਝੇ ਤੌਰ ਉਤੇ ਮਨਾਇਆ ਜਾਵੇਗਾ।
ਐੱਸ ਡੀ ਐਮ ਰੂਪਨਗਰ ਨੇ ਦੱਸਿਆ ਕਿ ਇਸ ਵਾਰ ਭਾਰਤ ਚੋਣ ਕਮਿਸ਼ਨ ਵੱਲੋਂ ਰਾਸ਼ਟਰੀ ਵੋਟਰ ਦਿਵਸ ਦੀ ਥੀਮ “ਨਥਿੰਗ ਲਾਇਕ ਵੋਟਿੰਗ, ਆਈ ਵੋਟ ਫੋਰ ਸ਼ੋਅਰ” ਨਿਸਚਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਵਾਲੇ ਦਿਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਵੇਂ ਬਣੇ ਵੋਟਰਾਂ ਨੂੰ ਫੋਟੋ ਵੋਟਰ ਸ਼ਨਾਖਤੀ ਕਾਰਡ ਵੀ ਵੰਡੇ ਜਾਣਗੇ।
ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ, ਬੀ.ਐਲ.ਓ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਵੋਟਰ ਜਾਗਰੂਕਤਾ ਸਬੰਧੀ ਸਕੂਲਾਂ/ਕਾਲਜਾਂ/ਸੰਸਥਾ ਦੇ ਵਿਦਿਆਰਥੀਆਂ ਵੱਲੋਂ ਭਾਸ਼ਣ, ਕਵਿਤਾਵਾਂ ਆਦਿ ਦੇ ਮੁਕਬਾਲੇ ਕਰਵਾਏ ਜਾਣਗੇ।
ਇਸ ਮੌਕੇ ਇਲੈਕਸ਼ਨ ਤਹਿਸੀਲਦਾਰ ਅਮਨਦੀਪ ਸਿੰਘ, ਤਹਿਸੀਲਦਾਰ ਅੰਮ੍ਰਿਤਵੀਰ ਸਿੰਘ, ਮਾਸਟਰ ਟਰੇਨਰ ਦਿਨੇਸ਼ ਸੈਣੀ, ਵੱਖ ਵੱਖ ਸਕੂਲਾਂ ਅਤੇ ਦਫ਼ਤਰਾਂ ਤੋਂ ਅਧਿਕਾਰੀ ਹਾਜ਼ਰ ਸਨ।