The Deputy Commissioner conducted a surprise check on travel agents and IELTS centers

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਟਰੈਵਲ ਏਜੰਟਾਂ ਤੇ ਆਈਲੈਟਸ ਸੈਂਟਰਾਂ ਦੀ ਕੀਤੀ ਅਚਨਚੇਤ ਚੈਕਿੰਗ
ਹਰ ਤਰ੍ਹਾਂ ਦੇ ਰਿਕਾਰਡ ਨੂੰ ਸਹੀ ਤਰੀਕੇ ਨਾਲ ਮੈਨਟੇਨ ਕਰਨ ਤੇ ਕਿਸੇ ਨੂੰ ਵੀ ਗਲਤ ਜਾਣਕਾਰੀ ਨਾ ਦੇਣ ਦੀ ਕੀਤੀ ਹਦਾਇਤ
ਰੂਪਨਗਰ, 19 ਫ਼ਰਵਰੀ: ਮਨੁੱਖੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਆਈਲੈਟਸ ਸੈਂਟਰਾਂ ਤੇ ਟਰੈਵਲ ਏਜੰਟਾਂ ਦੇ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਕੋਲ ਕਈ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਟਰੈਵਲ ਏਜੰਟ ਬੱਚਿਆਂ ਨੂੰ ਸਹੀ ਜਾਣਕਾਰੀ ਨਾ ਦੇ ਕੇ ਉਹਨਾਂ ਨਾਲ ਧੋਖੇਬਾਜ਼ੀ ਕੀਤੀ ਜਾ ਰਹੀ ਹੈ ਜਿਸ ਤਹਿਤ ਅੱਜ ਰੋਪੜ ਦੇ ਵੱਖ-ਵੱਖ ਟਰੈਵਲ ਏਜੈਂਟਾਂ ਦੇ ਦਫਤਰ ਵਿਖੇ ਚੈਕਿੰਗ ਕੀਤੀ ਗਈ।
ਉਨ੍ਹਾਂ ਰੋਪੜ ਜਿਲ੍ਹੇ ਦੇ ਸਮੂਹ ਏਜੰਟਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਆਪਣੇ ਦਫਤਰ ਦੇ ਹਰ ਇੱਕ ਤਰ੍ਹਾਂ ਦੇ ਰਿਕਾਰਡ ਨੂੰ ਸਹੀ ਤਰੀਕੇ ਨਾਲ ਮੈਨਟੇਨ ਕਰਕੇ ਰੱਖਣ ਅਤੇ ਕਿਸੇ ਤਰ੍ਹਾਂ ਦੀ ਕੋਈ ਵੀ ਗਲਤ ਜਾਣਕਾਰੀ ਨਾ ਦੇਣ। ਉਹਨਾਂ ਕਿਹਾ ਕਿ ਜੇਕਰ ਕੋਈ ਟਰੈਵਲ ਕਾਰੋਬਾਰ ਆਮ ਲੋਕਾਂ ਨਾਲ ਕੋਈ ਧੋਖਾਧੜੀ ਕਰਦਾ ਪਾਇਆ ਗਿਆ ਉਸ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਇਮੀਗ੍ਰੇਸ਼ਨ ਵਾਲੇ ਤੋਂ ਕੰਮ ਕਰਵਾਉਣ ਤੋਂ ਪਹਿਲਾਂ ਉਸ ਦੀ ਚੰਗੀ ਤਰ੍ਹਾਂ ਜਾਂਚ ਪੜਤਾਲ ਕਰਕੇ ਹੀ ਉਸ ਨਾਲ ਅੱਗੇ ਦਾ ਰਾਬਤਾ ਕਾਇਮ ਕੀਤਾ ਜਾਵੇ