ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 16 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 16 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਰੂਪਨਗਰ, 25 ਫ਼ਰਵਰੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਪਲੇਸਮੈਂਟ ਕੈਂਪ ਲਗਾਕੇ ਬੇਰੋਜ਼ਗਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਉਪਰਾਲਾ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ 16 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ 33 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ 16 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਗਲੋਬਲ ਟੋਇਟਾ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 15 ਅਸਾਮੀਆਂ ਲਈ ਬਾਰਵੀਂ/ ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਚੁਣੇ ਗਏ ਉਮੀਦਵਾਰਾਂ ਨੂੰ 16,000 ਤੋਂ 25,000 ਤੱਕ ਤਨਖਾਹ ਤਜਰਬੇ ਅਨੁਸਾਰ ਮਿਲੇਗੀ। ਟੈਕਨੀਸ਼ੀਅਨ ਦੀਆਂ 10 ਅਸਾਮੀਆਂ ਦੀ ਭਰਤੀ ਲਈ ਆਈ.ਟੀ.ਆਈ ਮਕੈਨੀਕਲ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਸ ਅਸਾਮੀ ਤੇ ਚੁਣੇ ਗਏ ਉਮੀਦਵਾਰਾਂ ਨੂੰ 16,000/- ਤੋਂ 25,000/- ਤੱਕ ਤਨਖਾਹ ਤਜ਼ਰਬੇ ਤੇ ਨਿਰਭਰ ਕਰੇਗੀ। 3. ਡਾਟਾ ਐਂਟਰੀ ਆਪਰੇਟਰ ਦੀਆਂ 5 ਅਸਾਮੀਆਂ ਲਈ ਬਾਰਵੀਂ/ਕੰਪਿਊਟਰ ਡਿਪਲੋਮਾ ਨਾਲ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਚੁਣੇ ਗਏ ਉਮੀਦਵਾਰਾਂ ਨੂੰ 16,000/- ਤੋਂ 25,000/- ਤੱਕ ਤਨਖਾਹ ਤਜ਼ਰਬੇ ਤੇ ਨਿਰਭਰ ਕਰੇਗੀ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਮੋਹਾਲੀ ਹੈ।