ਰੂਪਨਗਰ ਰੇਂਜ ਦੇ 593 ਕਰਮਚਾਰੀਆਂ ਨੂੰ ਦਿੱਤੀ ਗਈ ਤਰੱਕੀ – ਡੀਆਈਜੀ ਰੂਪਨਗਰ ਰੇਂਜ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਰੂਪਨਗਰ ਰੇਂਜ ਦੇ 593 ਕਰਮਚਾਰੀਆਂ ਨੂੰ ਦਿੱਤੀ ਗਈ ਤਰੱਕੀ – ਡੀਆਈਜੀ ਰੂਪਨਗਰ ਰੇਂਜ
ਸ. ਹਰਚਰਨ ਸਿੰਘ ਭੁੱਲਰ ਨੇ ਤਰੱਕੀਯਾਬ ਹੋਏ ਮੁਲਾਜਮਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ ਮੁਬਾਰਕਬਾਦ
ਰੂਪਨਗਰ, 27 ਫ਼ਰਵਰੀ: ਰੂਪਨਗਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਹਰਚਰਨ ਸਿੰਘ ਭੁੱਲਰ ਨੇ ਰੂਪਨਗਰ ਰੇਂਜ ਦੇ ਜ਼ਿਲ੍ਹਾ ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿਖੇ ਤਾਇਨਾਤ 593 ਕਰਮਚਾਰੀਆਂ ਨੂੰ ਤਰੱਕੀ ਦਿੱਤੀ ਹੈ।
ਇਨ੍ਹਾਂ ਤਰੱਕੀਆਂ ਦੇ ਹੁਕਮ ਜਾਰੀ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਮੁਲਾਜਮਾਂ ਨੂੰ ਸਮੇਂ-ਸਮੇਂ ਤੇ ਤਰੱਕੀ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ ਕਰਮਚਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ, ਉਨ੍ਹਾਂ ਵਿੱਚ 21 ਕਰਮਚਾਰੀਆਂ ਨੂੰ ਸਹਾਇਕ ਥਾਣੇਦਾਰ ਤੋਂ ਸਬ-ਇੰਸਪੈਕਟਰ, 15 ਕਰਮਚਾਰੀਆਂ ਨੂੰ ਹੌਲਦਾਰ ਤੋਂ ਸਹਾਇਕ ਥਾਣੇਦਾਰ, 01 ਕਰਮਚਾਰੀ ਨੂੰ ਸਿਪਾਹੀ ਤੋਂ ਹੌਲਦਾਰ, 24 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 54 ਕਰਮਚਾਰੀਆਂ ਨੂੰ ਸਹਾਇਕ ਥਾਣੇਦਾਰ/ਐਲ.ਆਰ. 16 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 06 ਕਰਮਚਾਰੀਆਂ ਨੂੰ ਹੌਲਦਾਰ/ਪੀ.ਆਰ ਅਤੇ 08 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 496 ਕਰਮਚਾਰੀਆਂ ਨੂੰ ਸੀਨੀਅਰ ਸਿਪਾਹੀ ਤਰੱਕੀਯਾਬ ਕੀਤਾ ਗਿਆ ਹੈ।
ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਵੱਲੋਂ ਤਰੱਕੀਯਾਬ ਹੋਏ ਮੁਲਾਜਮਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਸ਼ੁੱਭਇਛਾਵਾਂ ਦਿੰਦਿਆਂ ਕਿਹਾ ਕਿ ਉਮੀਦ ਕਰਦੇ ਹਾਂ ਕਿ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਕਾਨੂੰਨ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਦਾ ਕੰਮ ਕਰਣਗੇ ਅਤੇ ਭ੍ਰਿਸ਼ਟਾਚਾਰ ਅਤੇ ਡਰੱਗ ਮੁਕਤ ਪੰਜਾਬ ਸਿਰਜਨ ਵਿੱਚ ਅਹਿਮ ਯੋਗਦਾਨ ਪਾਉਣਗੇ।