ਜ਼ਿਲ੍ਹਾ ਸਕਿੱਲ ਕਮੇਟੀ ਤੇ ਗਵਰਨਿੰਗ ਕਾਊਂਸਿਲ ਦੀ ਮੀਟਿੰਗ ਆਯੋਜਿਤ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਸਕਿੱਲ ਕਮੇਟੀ ਤੇ ਗਵਰਨਿੰਗ ਕਾਊਂਸਿਲ ਦੀ ਮੀਟਿੰਗ ਆਯੋਜਿਤ
ਪੀ.ਐੱਮ ਇੰਟਰਨਸ਼ਿਪ ਯੋਜਨਾ ਦਾ ਰਜਿਸਟਰੇਸ਼ਨ ਲਈ ਦੂਸਰਾ ਗੇਡ ਸ਼ੁਰੂ
ਰੂਪਨਗਰ, 28 ਫਰਵਰੀ: ਜ਼ਿਲ੍ਹਾ ਸਕਿੱਲ ਕਮੇਟੀ ਤੇ ਗਵਰਨਿੰਗ ਕਾਊਂਸਿਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮੀਟਿੰਗ ਸਹਾਇਕ ਕਮਿਸ਼ਨਰ ਜਨਰਲ ਅਰਵਿੰਦਰ ਪਾਲ ਸਿੰਘ ਸੋਮਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ ਨੇ ਕਿਹਾ ਕਿ ਭਾਰਤ ਸਰਕਾਰ ਦੇ ਮਨਿਸਟਰੀ ਆਫ਼ ਕਾਰਪੋਰੇਟ ਅਫੇਅਰਜ਼ ਰਾਹੀਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦਾ ਦੂਜਾ ਗੇੜ ਸ਼ੁਰੂ ਹੋ ਗਿਆ, ਜਿਸ ਚ 21 ਤੋਂ 24 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਨੂੰ ਇੰਟਰਨਸ਼ਿਪ ਕਰਨ ਵਾਸਤੇ ਹਰ ਮਹੀਨੇ 5 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸਰਕਾਰ ਵਲੋਂ 6 ਹਜ਼ਾਰ ਰੁਪਏ ਗ੍ਰਾਂਟ ਵੀ ਦਿੱਤੀ ਜਾਵੇਗੀ ਅਤੇ ਰਜਿਸਟਰੇਸ਼ਨ, ਕਰਵਾਉਣ ਦੀ ਆਖ਼ਰੀ ਮਿਤੀ 12 ਮਾਰਚ 2025 ਹੈ।
ਇਸ ਸਬੰਧ ਵਿੱਚ ੳਨ੍ਹਾਂ ਵੱਲੋ ਨਿਰਦੇਸ਼ ਦਿੱਤੇ ਗਏ ਕਿ ਇਸ ਸਕੀਮ ਲਈ ਮਾਰਚ 2025 ਦੇ ਪਹਿਲੇ ਹਫ਼ਤੇ ਰਜਿਸਟਰੇਸ਼ਨ ਕੈਂਪ ਜ਼ਿਲ੍ਹਾ ਪੱਧਰ ਤੇ ਆਯੋਜਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇੰਡਸਟਰੀ ਦੀ ਡਿਮਾਂਡ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੋ ਸਕਣ।
ਇਸ ਮੌਕੇ ਸਹਾਇਕ ਕਮਿਸ਼ਨਰ ਨੇ ਸਕਿੱਲ ਗੈਪ ਦੇ ਮੁੱਦੇ ਤੇ ਆਏ ਹੋਏ ਗਵਰਨਿੰਗ ਕਾਉਸਿਲ ਦੇ ਮੈਬਰਾਂ ਨਾਲ ਜ਼ਿਲ੍ਹੇ ਵਿਚ ਵੱਖ-ਵੱਖ ਤਰੀਕਿਆਂ ਨਾਲ ਸਕਿੱਲ ਦੀ ਡਿਮਾਂਡ ਬਾਰੇ ਜਾਣਕਾਰੀ ਹਾਸਲ ਕੀਤੀ ਤਾਂ ਜੋ ਪੀ.ਐੱਸ.ਡੀ.ਐਮ. ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਧੀਨ ਇਸ ਤਰ੍ਹਾਂ ਦੇ ਕੋਰਸ ਜ਼ਿਲ੍ਹੇ ਵਿੱਚ ਚਲਾਏ ਜਾ ਸਕਣ ਅਤੇ ਇੰਡਸਟਰੀ ਦੀ ਡਿਮਾਂਡ ਨੂੰ ਪੂਰਾ ਕੀਤਾ ਜਾ ਸਕੇ।
ਇਸ ਦੌਰਾਨ ਉਨ੍ਹਾਂ ਵਲੋਂ ਜ਼ਿਲ੍ਹਾ ਸਕਿੱਲ ਕਮੇਟੀ ਅਤੇ ਗਵਰਨਿੰਗ ਕਾਉਂਸਿਲ ਦੇ ਮੈਬਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋਂ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਸੇਵਾਵਾਂ ਨੂੰ ਜ਼ਿਲ੍ਹੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਤਾਕੀਦ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀ ਪ੍ਰਭਜੋਤ ਸਿੰਘ, ਬਲਾਕ ਮਿਸ਼ਨ ਮੈਨੇਜਰ ਸ੍ਰੀ ਗੁਰਪ੍ਰੀਤ ਸਿੰਘ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਮਾਨ ਮਹਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।