ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ਦੌਰਾਨ 5 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ਦੌਰਾਨ 5 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਰੂਪਨਗਰ, 25 ਮਾਰਚ: ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਫਤੇ ਵਿੱਚ ਦੋ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ, ਇਸੇ ਲੜੀ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ ਵਿਚ 5 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਐੱਚ.ਡੀ.ਐੱਫ.ਸੀ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਲਈ 20 ਤੋਂ 34 ਸਾਲ ਦੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਸ ਅਸਾਮੀ ਤੇ ਚੁਣੇ ਗਏ ਉਮੀਦਵਾਰਾਂ ਨੂੰ 12500/- ਤੋਂ 16000/- ਪ੍ਰਤੀ ਮਹੀਨਾ ਤਨਖਾਹ ਅਤੇ ਪ੍ਰੋਤਸਾਹਨ ਮਿਲੇਗਾ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਰੋਪੜ, ਮੋਰਿੰਡਾ, ਕੁਰਾਲੀ, ਚਮਕੌਰ ਸਾਹਿਬ, ਮਾਜਰੀ, ਆਨੰਦਪੁਰ ਸਾਹਿਬ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਅਤੇ ਮਾਛੀਵਾੜਾ, ਨਵਾਂ ਸ਼ਹਿਰ ਹੋਵੇਗਾ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ 13 ਉਮੀਦਵਾਰਾਂ ਨੇ ਭਾਗ ਲਿਆ ਅਤੇ 5 ਉਮੀਦਵਾਰਾਂ ਦੀ ਮੌਕੇ ਤੇ ਚੋਣ ਹੋਈ। ਉਨ੍ਹਾਂ ਜਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਆਯੋਜਿਤ ਕੀਤੇ ਜਾਂਦੇ ਪਲੇਸਮੈਂਟ ਕੈਂਪਾਂ ਦਾ ਜ਼ਰੂਰ ਲਾਹਾ ਲੈਣ।
ਸਰਕਾਰੀ ਕਾਲਜ ਰੋਪੜ ਵਿਖੇ ਕੈਟ ਦੀ ਮੁਫ਼ਤ ਟਰੇਨਿੰਗ ਲਈ ਲੜਕੀਆਂ ਨੂੰ ਕੀਤਾ ਗਿਆ ਜਾਗਰੂਕ