ਸਿਵਲ ਸਰਜਨ ਨੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਨਾਲ ਮੀਟਿੰਗ ਕਰਦਿਆਂ ਸਿਹਤ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ

ਸਿਵਲ ਸਰਜਨ ਨੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਨਾਲ ਮੀਟਿੰਗ ਕਰਦਿਆਂ ਸਿਹਤ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ
ਰੂਪਨਗਰ, 03 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਦੀ ਮੀਟਿੰਗ ਹੋਈ।
ਇਸ ਮੌਕੇ ਤੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਕਿਹਾ ਕਿ ਆਪਣੇ ਬਲਾਕ ਅਧੀਨ ਕੌਮੀ ਸਿਹਤ ਪ੍ਰੋਗਰਾਮਾਂ ਦੇ ਮਿੱਥੇ ਗਏ ਟੀਚਿਆਂ ਨੂੰ ਪੂਰਾ ਕੀਤਾ ਜਾਵੇ। ਪਿੰਡ ਪੱਧਰ ਤੇ ਵਿਲੇਜ ਹੈਲਥ ਐਂਡ ਨਿਊਟਰੀਸ਼ਨ ਕਮੇਟੀਆਂ ਦੀਆਂ ਮੀਟਿੰਗਾਂ ਕਰਵਾਈਆਂ ਜਾਣ, ਉਨ੍ਹਾਂ ਦੇ ਮੈਂਬਰਾਂ ਨੂੰ ਸਿਹਤ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਿਹਤ ਸਕੀਮਾਂ ਜਿਵੇਂ ਕਿ ਜਨਨੀ ਸਿਸ਼ੂ ਸੁਰੱਖਿਆ ਕਾਰਯਕ੍ਰਮ, ਜਨਨੀ ਸੁਰੱਖਿਆ ਯੋਜਨਾ, ਪੀ.ਐਨ.ਡੀ.ਟੀ ਐਕਟ, ਜੀਵਨ ਸਾਥੀ ਸਕੀਮ, ਕੌਮੀ ਅੰਨਾਪਣ ਰੋਕਥਾਮ ਪ੍ਰੋਗਰਾਮ, ਨੈਸ਼ਨਲ ਲੈਪਰੋਸੀ ਕੰਟਰੋਲ ਪ੍ਰੋਗਰਾਮ, ਆਰ.ਐਨ.ਟੀ.ਸੀ.ਪੀ, ਏਡਜ਼ ਕੰਟਰੋਲ ਪ੍ਰੋਗਰਾਮ, ਓਟ ਕਲੀਨਿਕ, ਡੈਪੋ ਪ੍ਰੋਗਰਾਮ, ਪਰਿਵਾਰ ਭਲਾਈ ਪ੍ਰੋਗਰਾਮ, ਸਾਂਸ ਪ੍ਰੋਗਰਾਮ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ, ਰਾਸ਼ਟਰੀ ਬਾਲ ਸਵਾਸਥ ਕਾਰਯਕ੍ਰਮ, ਰਾਸ਼ਟਰੀ ਕਿਸ਼ੋਰ ਸਵਾਸਥ ਕਾਰਯਕ੍ਰਮ ਆਦਿ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਡਾ. ਤਰਸੇਮ ਸਿੰਘ ਨੇ ਕਿਹਾ ਕਿ ਨੈਸ਼ਨਲ ਕੁਆਲਿਟੀ ਐਸ਼ੋਰੈਂਸ ਸਟੈਂਡਰਡ ਸਬੰਧੀ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਅਸੈਸਮੈਂਟ ਲਈ ਦਿੱਤੇ ਗਏ ਪੁਆਇੰਟਾਂ ਨੂੰ ਪੂਰਾ ਕੀਤਾ ਜਾਵੇ। ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ ਤੇ ਸਿਹਤ ਪ੍ਰੋਗਰਾਮਾਂ ਸਬੰਧੀ ਟ੍ਰੇਨਿੰਗਾਂ ਵਿੱਚ ਸਟਾਫ ਦੀ ਨੋਮੀਨੇਸ਼ਨ ਸਮੇਂ ਸਿਰ ਭੇਜੀ ਜਾਵੇ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਸ਼੍ਰੀਮਤੀ ਰਾਜ ਰਾਣੀ ਅਤੇ ਗੁਰਮੀਤ ਕੌਰ ਨੇ ਕਿਹਾ ਕਿ ਸਿਹਤ ਪ੍ਰੋਗਰਾਮਾਂ ਦੀਆਂ ਗਤੀਵਿਧੀਆਂ ਸਬੰਧੀ ਸਲਾਨਾ ਕਲੰਡਰ ਬਲਾਕਾਂ ਨੂੰ ਭੇਜਿਆ ਗਿਆ ਹੈ ਅਤੇ ਇਸ ਕਲੰਡਰ ਅਨੁਸਾਰ ਸਿਹਤ ਦਿਵਸ ਮਨਾਏ ਜਾਣ। ਮਮਤਾ ਦਿਵਸ ਤੇ ਸਿਹਤ ਪ੍ਰੋਗਰਾਮਾਂ ਸਬੰਧੀ ਗਰਭਵਤੀ ਮਹਿਲਾਵਾਂ ਅਤੇ ਔਰਤਾਂ ਨੂੰ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਵਪਨ ਜੀਤ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡੋਲੀ ਸਿੰਗਲਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਰਵਿੰਦਰ ਸਿੰਘ, ਰਿਤੂ ਅਤੇ ਸਮੂਹ ਬੀ.ਈ.ਈਜ਼ ਹਾਜ਼ਰ ਸਨ।