Action will be taken against those who abandon animals – District Magistrate

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ਤੇ ਹੋਵੇਗੀ ਕਾਰਵਾਈ- ਜ਼ਿਲ੍ਹਾ ਮੈਜਿਸਟਰੇਟ
ਰੂਪਨਗਰ, 11 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗਾਵਾਂ/ਪਸ਼ੂਆਂ ਅਤੇ ਨਵ ਜੰਮੇ ਵਛੜਿਆ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪਸ਼ੂਆ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫਸ਼ਰ ਜ਼ਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਇਹ ਹੁਕਮ 11 ਅਪ੍ਰੈਲ 2025 ਤੋਂ 10 ਜੂਨ 2025 ਤੱਕ ਲਾਗੂ ਰਹੇਗਾ।