Close

Ayushman Arogya Kendra, Rangeelpur receives National Quality Certification

Publish Date : 24/04/2025
Ayushman Arogya Kendra, Rangeelpur receives National Quality Certification

ਆਯੁਸ਼ਮਾਨ ਆਰੋਗਿਆ ਕੇਂਦਰ, ਰੰਗੀਲਪੁਰ ਨੇ ਪ੍ਰਾਪਤ ਕੀਤੀ ਰਾਸ਼ਟਰੀ ਗੁਣਵੱਤਾ ਸਰਟੀਫਿਕੇਸ਼ਨ

ਰੂਪਨਗਰ, 24 ਅਪ੍ਰੈਲ: ਆਯੁਸ਼ਮਾਨ ਆਰੋਗਿਆ ਕੇਂਦਰ, ਰੰਗੀਲਪੁਰ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਵਲੋਂ ਤੈਅ ਕੀਤੇ ਨੈਸ਼ਨਲ ਕੁਆਲਟੀ ਅਸ਼ੋਰੈਂਸ ਸਟੈਂਡਰਡ ਅਧੀਨ ਰਾਸ਼ਟਰੀ ਸਰਟੀਫਿਕੇਸ਼ਨ ਪ੍ਰਾਪਤ ਕਰਕੇ ਇਲਾਕੇ ਵਿੱਚ ਵੱਡੀ ਉਪਲਬਧੀ ਹਾਸਲ ਕੀਤੀ ਹੈ। ਇਹ ਪ੍ਰਮਾਣ ਪੱਤਰ ਕੇਂਦਰ ਵੱਲੋਂ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ, ਰੋਗੀਆਂ ਦੀ ਸੰਤੁਸ਼ਟੀ, ਸਾਫ-ਸਫਾਈ, ਦਸਤਾਵੇਜ਼ੀ ਅਤੇ ਸੰਚਾਲਕੀ ਕਾਰਗੁਜ਼ਾਰੀ ਵਿੱਚ ਉੱਤਮ ਮਾਪਦੰਡਾਂ ਨੂੰ ਪੂਰਾ ਕਰਨ ਲਈ ਦਿੱਤਾ ਗਿਆ ਹੈ।

ਇਸ ਮੌਕੇ ਸੈਨਿਅਰ ਮੈਡੀਕਲ ਅਫ਼ਸਰ ਡਾ. ਅਨੰਦ ਘਈ ਨੇ ਇਸ ਉਪਲਬਧੀ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਸ ਵੱਡੀ ਕਾਮਯਾਬੀ ਦੇ ਪਿੱਛੇ ਕਈ ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਦੀ ਸਮਰਪਿਤ ਮਿਹਨਤ ਰਹੀ। ਕਮਿਊਨਿਟੀ ਹੈਲਥ ਅਫ਼ਸਰ ਨਵਰੀਤ ਕੌਰ, ਹੈਲਥ ਸੁਪਰਵਾਈਜ਼ਰ ਵਿਵੇਕ ਕੁਮਾਰ, ਹੈਲਥ ਸੁਪਰਵਾਈਜ਼ਰ ਗੁਰਦਿਆਲ ਕੌਰ, ਹੈਲਥ ਵਰਕਰ ਪ੍ਰਿੰਸ ਵਰਮਾ, ਰੁਪਿੰਦਰ ਕੌਰ ਅਤੇ ਹਰਪ੍ਰੀਤ ਕੌਰ ਨੇ ਇਸ ਉਪਲਬਧੀ ਵਿੱਚ ਅਹੰਮ ਭੂਮਿਕਾ ਨਿਭਾਈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਸ਼ਾ ਵਰਕਰਾਂ ਸੀਮਾ ਦੇਵੀ, ਸੁਰਜਿੰਦਰ ਕੌਰ, ਸੁਖਵਿੰਦਰ ਕੌਰ, ਜਸਵਿੰਦਰ ਕੌਰ, ਪਰਮਜੀਤ ਕੌਰ, ਬਬੀਤਾ ਰਾਣੀ ਅਤੇ ਮੰਜੀਤ ਕੌਰ ਨੇ ਪਿੰਡ ਪੱਧਰ ‘ਤੇ ਲੋਕਾਂ ਨੂੰ ਸੂਚਿਤ ਕਰਨ, ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਅਤੇ ਸਰਵੇਖਣ ਕਾਰਜਾਂ ਵਿੱਚ ਬੇਮਿਸਾਲ ਯੋਗਦਾਨ ਪਾਇਆ।

ਸੈਨਿਅਰ ਮੈਡੀਕਲ ਅਫ਼ਸਰ ਡਾ. ਅਨੰਦ ਘਈ ਨੇ ਕਿਹਾ ਕਿ ਇਹ ਸਾਡੀ ਟੀਮ ਦੀ ਸਖ਼ਤ ਮਿਹਨਤ ਅਤੇ ਸੇਵਾ ਪ੍ਰਤੀ ਸਮਰਪਣ ਦਾ ਨਤੀਜਾ ਹੈ। ਸਾਡਾ ਯੋਗਦਾਨ ਪੂਰੀ ਕਮਿਊਨਿਟੀ ਨੂੰ ਸੁਵਿਧਾਵਾਂ ਦੇਣ ਅਤੇ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੜੀ ਭੂਮਿਕਾ ਨਿਭਾਉਂਦਾ ਹੈ। ਇਸ ਸਰਟੀਫਿਕੇਸ਼ਨ ਨਾਲ ਸਾਡੇ ਵਿਸ਼ਵਾਸ ਅਤੇ ਉਤਸ਼ਾਹ ਵਿੱਚ ਵਾਧਾ ਹੋਇਆ ਹੈ, ਅਤੇ ਅਸੀਂ ਆਪਣੀ ਸੇਵਾ ਵਿੱਚ ਹੋਰ ਨਵੀਨਤਾ ਅਤੇ ਗੁਣਵੱਤਾ ਲਿਆਉਣ ਲਈ ਵਚਨਬੱਧ ਹਾਂ।

ਉਨ੍ਹਾਂ ਕਿਹਾ ਕਿ ਇਹ ਸਰਟੀਫਿਕੇਸ਼ਨ ਨਾ ਸਿਰਫ ਕੇਂਦਰ ਦੀ ਭਰੋਸੇਯੋਗਤਾ ਨੂੰ ਵਧਾਉਂਦਾ ਹੈ, ਸਗੋਂ ਹੋਰ ਸਿਹਤ ਕੇਂਦਰਾਂ ਲਈ ਵੀ ਇੱਕ ਪ੍ਰੇਰਣਾ ਦਾ ਸਰੋਤ ਹੈ।