ਸਰਕਾਰੀ ਕਾਲਜ ਰੋਪੜ ਦੇ ਰੈਡ ਰਿਬਨ ਕਲੱਬ ਦੇ ਵਿਦਿਆਰਥੀਆਂ ਨੇ ਸਿਖਲਾਈ ਕੈਂਪਾਂ ਵਿੱਚ ਭਾਗ ਲਿਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਸਰਕਾਰੀ ਕਾਲਜ ਰੋਪੜ ਦੇ ਰੈਡ ਰਿਬਨ ਕਲੱਬ ਦੇ ਵਿਦਿਆਰਥੀਆਂ ਨੇ ਸਿਖਲਾਈ ਕੈਂਪਾਂ ਵਿੱਚ ਭਾਗ ਲਿਆ
ਰੂਪਨਗਰ, 24 ਅਪ੍ਰੈਲ: ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰੋਪੜ ਦੇ ਰੈਡ ਰਿਬਨ ਕਲੱਬ ਦੇ ਵਿਦਿਆਰਥੀਆਂ ਨੇ ਯੁਵਾ ਸਿਖਲਾਈ ਕੈਂਪਾਂ ਵਿੱਚ ਭਾਗ ਲਿਆ।
ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਨੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਲੋਂ ਵਿਦਿਆਰਥੀਆਂ ਦੀ ਸ਼ਖਸ਼ੀਅਤ ਉਸਾਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਸਿਖਲਾਈ ਕੈਂਪਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਪ੍ਰੇਰਿਤ ਕੀਤਾ।
ਰੈਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਡਾ. ਕੀਰਤੀ ਭਾਗੀਰਥ ਦੀ ਅਗਵਾਈ ਹੇਠ ਕਾਲਜ ਦੀਆਂ ਦੋ ਵਿਦਿਆਰਥਣਾਂ ਕਾਜਲ ਅਤੇ ਮੇਘਾ ਨੇ ਪੋਂਗ ਡੈਮ ਹਿਮਾਚਲ ਵਿਖੇ ਆਯੋਜਿਤ 10 ਰੋਜ਼ਾ ਵਾਟਰ ਸਪੋਰਟਸ ਸਿਖਲਾਈ ਕੈਂਪ ਵਿੱਚ ਭਾਗ ਲਿਆ।
ਉਨ੍ਹਾਂ ਦੱਸਿਆ ਕਿ ਕਾਲਜ ਦੇ ਛੇ ਵਿਦਿਆਰਥੀਆਂ ਨੇ ਕੁੱਲੂ ਹਿਮਾਚਲ ਪ੍ਰਦੇਸ਼ ਵਿਖੇ ਆਯੋਜਿਤ ਵਾਟਰ ਸਪੋਰਟਸ ਕੈਂਪ ਵਿੱਚ ਸ਼ਮੂਲੀਅਤ ਕੀਤੀ। ਰੈਡ ਰਿਬਨ ਕਲੱਬ ਦੇ ਮੈਂਬਰ ਪ੍ਰੋ. ਗੁਰਪ੍ਰੀਤ ਕੌਰ ਪ੍ਰੋ. ਜਗਜੀਤ ਸਿੰਘ ਨੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਹਫਜ਼ਾਈ ਕੀਤੀ।