Under the “War Against Drugs” 2 persons were arrested and 20 grams of narcotic powder, 20 narcotic injections and Rs. 5300/- drug money were seized.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
“ਯੁੱਧ ਨਸ਼ਿਆ ਵਿਰੁੱਧ” ਤਹਿਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 20 ਗ੍ਰਾਮ ਨਸ਼ੀਲਾ ਪਾਊਡਰ, 20 ਨਸ਼ੀਲੇ ਟੀਕੇ ਤੇ 5300/-ਰੁਪਏ ਡਰੱਗ ਮਨੀ ਬ੍ਰਾਮਦ
ਰੂਪਨਗਰ, 8 ਮਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ਼੍ਰੀ ਸ਼ੁਭਮ ਅਗਰਵਾਲ, ਆਈ.ਪੀ.ਐਸ. ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਜਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ 20 ਗ੍ਰਾਮ ਨਸ਼ੀਲਾ ਪਾਊਡਰ, 20 ਨਸ਼ੀਲੇ ਟੀਕੇ ਅਤੇ 5300/-ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਸ਼ੁਭਮ ਅਗਰਵਾਲ ਨੇ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋ ਰਣਬੀਰ ਸਿੰਘ ਉਰਫ਼ ਰਣਜੀਤ ਸਿੰਘ ਉਰਫ਼ ਰਾਣਾ ਵਾਸੀ ਰਸੂਲਪੁਰ ਪੱਟੀ ਥਾਣਾ ਸਦਰ ਪੱਟੀ ਤਹਿਸੀਲ ਵਾ ਜਿਲਾ ਤਰਨਤਾਰਨ ਨੂੰ ਗ੍ਰਿਫਤਾਰ ਕਰਕੇ ਉਸ ਪਾਸੇ 20 ਨਸ਼ੀਲੇ ਟੀਕੇ ਅਤੇ 5300/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਥਾਣਾ ਸਦਰ ਮੋਰਿੰਡਾ ਕਰਮਜੀਤ ਸਿੰਘ ਉਰਫ ਕਾਲਾ ਵਾਸੀ ਪਿੰਡ ਕਲਾਰਾ ਥਾਣਾ ਸਦਰ ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 20 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।