ਬੰਦ ਕਰੋ

ਜ਼ਿਲ੍ਹੇ ਦੇ ਕਿਸਾਨ ਸੀ.ਆਰ.ਐਮ. ਅਤੇ ਸਮੈਮ ਸਕੀਮ ਦਾ ਲਾਭ ਲੈਣ ਲਈ 12 ਮਈ ਤੋਂ ਪਹਿਲਾ ਦੇਣ ਅਰਜ਼ੀ – ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 09/05/2025
Farmers of the district should apply before May 12 to avail the benefits of CRM and SAMAM scheme - Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜ਼ਿਲ੍ਹੇ ਦੇ ਕਿਸਾਨ ਸੀ.ਆਰ.ਐਮ. ਅਤੇ ਸਮੈਮ ਸਕੀਮ ਦਾ ਲਾਭ ਲੈਣ ਲਈ 12 ਮਈ ਤੋਂ ਪਹਿਲਾ ਦੇਣ ਅਰਜ਼ੀ – ਡਿਪਟੀ ਕਮਿਸ਼ਨਰ

ਰੂਪਨਗਰ, 09 ਮਈ: ਜ਼ਿਲ੍ਹਾ ਰੂਪਨਗਰ ਵਿੱਚ ਝੋਨੇ ਦੀ ਪਰਾਲੀ ਦੇ ਜੀਰੋ ਬਰਨਿੰਗ ਦੇ ਟੀਚੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਸਿੰਘ ਵਾਲੀਆ ਨੇ ਕਿਸਾਨਾਂ ਨੂੰ ਸੀ.ਆਰ.ਐਮ ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ਤੇ ਮਸ਼ੀਨ ਲੈਣ ਲਈ ਖੇਤੀਬਾੜੀ ਵਿਭਾਗ ਦੇ ਪੋਰਟਲ ਉਤੇ ਅਰਜ਼ੀਆਂ ਦੇਣ ਦੀ ਅਪੀਲ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਕਿਸਾਨ ਅਰਜ਼ੀਆਂ agrimachinerypb.com portal ਉਤੇ ਮਿਤੀ 12 ਮਈ ਸ਼ਾਮ 5 ਵਜੇ ਤੱਕ ਆਨਲਾਈਨ ਦਿੱਤੀਆ ਜਾ ਸਕਦੀਆਂ ਹਨ।

ਸ੍ਰੀ ਵਰਜੀਤ ਸਿੰਘ ਵਾਲੀਆ ਵੱਲੋਂ ਦੱਸਿਆ ਗਿਆ ਕਿ ਸਕੀਮ ਅਧੀਨ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਅਤੇ ਕਿਸਾਨ ਗਰੁੱਪਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ, ਐਫ.ਪੀ.ਓਜ਼ ਨੂੰ 80 ਫ਼ੀਸਦੀ ਸਬਸਿਡੀ ਦਾ ਲਾਭ ਦਿੱਤਾ ਜਾਵੇਗਾ ਜਿਸ ਵਿੱਚ ਸੁਪਰਸੀਡਰ, ਜੀਰੋ ਟਿੱਲ ਡਰਿੱਲ, ਹੈਪੀ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ ,ਸੁਪਰ ਐਸ.ਐਮ.ਐਸ, ਬੇਲਰ, ਰੈਕ, ਮਲਚਰ, ਚੌਪਰ , ਕਰਾਪ ਰੀਪਰ, ਉਲਟਾਵੇ ਹਲ ਆਦਿ ਮਸ਼ੀਨਾਂ ਸ਼ਾਮਲ ਹਨ।

ਮੁੱਖ ਖੇਤੀਬਾੜੀ ਅਫਸਰ ਰੂਪਨਗਰ ਸ਼੍ਰੀ ਰਾਕੇਸ਼ ਕੁਮਾਰ ਸ਼ਰਮਾ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਬੰਧਤ ਸਕੀਮ ਦਾ ਵੱਧ ਤੋਂ ਵੱਧ ਲਾਭ ਲੈ ਕੇ ਅਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਕੇ ਮਿੱਟੀ ਦੀ ਉਪਜਾਉ ਸ਼ਕਤੀ ਵਧਾ ਸਕਦੇ ਹਨ ਤੇ ਨਾਲ ਹੀ ਵਾਤਾਵਰਣ ਨੂੰ ਵੀ ਪ੍ਰਦੂਸ਼ਣ ਮੁਕਤ ਕਰ ਸਕਦੇ ਹਨ। ਇਸ ਸਕੀਮ ਵਿੱਚ ਕਸਟਮ ਹਾਇਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੈਨ ਸੈਂਟਰ ਸਥਾਪਿਤ ਕਰਨ ਲਈ ਵੀ ਪੋਰਟਲ ਉਤੇ ਆਪਸ਼ਨ ਉਪਲਬੱਧ ਹੋ ਗਈ ਹੈ।

ਇਸ ਤੋ ਇਲਾਵਾ ਸਮੈਮ ਸਕੀਮ ਅਧੀਨ ਕਿਸਾਨੀ ਕਿੱਤੇ ਵਿੱਚ ਮਸ਼ੀਨਰੀਕਰਣ ਨੂੰ ਉਤਸ਼ਾਹਿਤ ਕਰਨ ਲਈ ਨੁਮੈਟਿਕ ਪਲਾਂਟਰ, ਪੈਡੀ ਟ੍ਰਾਂਸਪਲਾਂਟਰ ਆਦਿ ਮਸ਼ੀਨਾਂ ਉੱਤੇ ਸਬਸਿਡੀ ਦਾ ਲਾਭ ਲੈ ਸਕਦਾ ਹੈ। ਇਨ੍ਹਾਂ ਸਕੀਮਾਂ ਸੰਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਪੋਰਟਲ/ਬਲਾਕ ਦਫਤਰ/ਮੁੱਖ ਖੇਤੀਬਾੜੀ ਦਫਤਰ ਦੇ ਅਧਿਕਾਰੀ/ਕਰਮਚਾਰੀਆਂ ਨਾਲ ਸੰਪਰਕ ਕਰ ਸਕਦੇ ਹਨ।