ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨ ਦੀ ਮਿਤੀ : 12/05/2025
Financial assistance will be provided to citizens affected by terrorist, communal and Naxal violence.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 12 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 13 ਮਈ ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਟਾਰ ਹੈਲਥ ਇੰਸ਼ੋਰੈਂਸ ਕੰਪਨੀ ਵੱਲੋਂ ਰੂਰਲ ਸੇਲਜ਼ ਮੈਨੇਜਰ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਬਾਰਵੀਂ ਅਤੇ ਗ੍ਰੈਜੂਏਟ ਪਾਸ 22 ਤੋਂ 40 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਇਸ ਕੈਂਪ ਵਿੱਚ ਪੁਰਸ਼ ਅਤੇ ਇਸਤਰੀ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਸੀਟੀਸੀ: 2.20 ਤੋਂ 2.60 ਲੱਖ ਤੱਕ + ਪ੍ਰੋਤਸਾਹਨ + ਕਰੀਅਰ ਵਿਕਾਸ ਮਿਲੇਗਾ। ਕੰਮ ਦਾ ਸਥਾਨ ਮੋਰਿੰਡਾ, ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨਾਲਾਗੜ੍ਹ ਹੋਵੇਗਾ। ਉਸ ਖਾਸ ਸ਼ਹਿਰ ਜਾਂ ਜ਼ਿਲ੍ਹੇ ਦੇ ਸਥਾਨਕ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਉਮੀਦਵਾਰ ਨੂੰ ਬੀਮਾ ਉਦਯੋਗ (ਏਜੰਸੀ / ਡਾਇਰੈਕਟ ਚੈਨਲ / ਬੈਂਕਾ), ਪ੍ਰਾਈਵੇਟ ਬੈਂਕਿੰਗ, ਐਨਬੀਐਫਸੀ, ਲੋਨ, ਕ੍ਰੈਡਿਟ ਕਾਰਡ, ਆਟੋ ਸੈਕਟਰ ਵਰਗੀਆਂ ਟੀਮ ਹੈਂਡਲਿੰਗ ਦਾ ਤਜਰਬਾ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦਾ ਸਥਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗਰਾਊਂਡ ਫਲੋਰ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਹੈਲਪਲਾਈਨ 9877434522 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।