Close

All departments to prevent cyber-attacks and keep a close and constant watch on all digital assets – Additional Deputy Commissioner

Publish Date : 12/05/2025
All departments to prevent cyber-attacks and keep a close and constant watch on all digital assets - Additional Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਸਮੂਹ ਵਿਭਾਗ ਸਾਈਬਰ-ਹਮਲਿਆਂ ਦੀ ਰੋਕਥਾਮ ਅਤੇ ਸਾਰੀ ਡਿਜੀਟਲ ਸੰਪਤੀਆਂ ‘ਤੇ ਨਜ਼ਦੀਕੀ ਅਤੇ ਨਿਰੰਤਰ ਨਜ਼ਰ ਰੱਖਣ – ਵਧੀਕ ਡਿਪਟੀ ਕਮਿਸ਼ਨਰ

ਆਪਣੇ ਕੰਪਿਊਟਰ ਅਤੇ ਮੋਬਾਈਲ ਵਿੱਚ ਐਂਟੀ-ਵਾਇਰਸ ਸਾਫਟਵੇਅਰ ਇੰਸਟਾਲ ਰੱਖੋ: ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ

ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦਿੱਤੀ ਟ੍ਰੇਨਿੰਗ

ਰੂਪਨਗਰ, 12 ਮਈ: ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਪੂਜਾ ਸਿਆਲ ਗਰੇਵਾਲ ਅੱਜ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ ਸਮੂਹ ਵਿਭਾਗ ਸਾਈਬਰ-ਹਮਲਿਆਂ ਦੀ ਰੋਕਥਾਮ ਅਤੇ ਸਾਰੀ ਡਿਜੀਟਲ ਡਾਟਾ ਉੱਤੇ ਨਜ਼ਦੀਕੀ ਅਤੇ ਨਿਰੰਤਰ ਨਜ਼ਰ ਰੱਖਣ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਸਾਈਬਰ ਅਪਰਾਧਾਂ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਸਾਈਬਰ ਸੁਰੱਖਿਆ ਸੈੱਲ ਕਾਇਮ ਕਰਕੇ, ਵਿਦਿਆਰਥੀਆਂ ਅਤੇ ਆਮ ਜਨਤਾ ਲਈ ਵਰਕਸ਼ਾਪਾਂ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਪੁਲਿਸ ਵਿਭਾਗ ਵੱਲੋਂ ਵੀ ਸਾਈਬਰ ਅਪਰਾਧਾਂ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹੇ ਦੇ ਸਭ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਕਿਸੇ ਵੀ ਤਰ੍ਹਾਂ ਦੇ ਸਾਈਬਰ ਹਮਲੇ ਜਾਂ ਠੱਗੀ ਦਾ ਸ਼ਿਕਾਰ ਹੁੰਦੇ ਹਨ ਤਾਂ ਤੁਰੰਤ ਆਪਣੇ ਨੇੜਲੇ ਸਾਈਬਰ ਥਾਣੇ ਜਾਂ www.cybercrime.gov.in ‘ਤੇ ਸ਼ਿਕਾਇਤ ਦਰਜ ਕਰਵਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ “ਸੁਰੱਖਿਅਤ ਡਿਜੀਟਲ ਭਵਿੱਖ ਲਈ-ਆਓ ਸਭ ਮਿਲ ਕੇ ਜਾਗਰੂਕ ਬਣੀਏ” ਦਾ ਸੁਨੇਹਾ ਦਿੱਤਾ।

ਉਨ੍ਹਾਂ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਜਿੱਥੇ ਹਰ ਕੰਮ ਆਨਲਾਈਨ ਹੋ ਰਿਹਾ ਹੈ, ਉੱਥੇ ਸਾਈਬਰ ਸੁਰੱਖਿਆ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ। ਸਰਕਾਰ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਨਾਗਰਿਕਾਂ ਨੂੰ ਆਪਣੇ ਡਾਟਾ ਦੀ ਸੁਰੱਖਿਆ ਲਈ ਜਾਗਰੂਕ ਕਰਨ ਦੀ ਲੋੜ ਬੇਹੱਦ ਮਹੱਤਵਪੂਰਨ ਬਣ ਚੁੱਕੀ ਹੈ।

ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ ਨੇ ਕਿਹਾ ਕਿ ਸਾਈਬਰ ਅਪਰਾਧ ਜਿਵੇਂ ਕਿ ਠੱਗੀ, ਹੈਕਿੰਗ, ਡਾਟਾ ਚੋਰੀ, ਫਿਸ਼ਿੰਗ ਅਤੇ ਵਾਇਰਸ ਹਮਲੇ ਰੋਜ਼ਾਨਾ ਵਧ ਰਹੇ ਹਨ। ਖਾਸ ਕਰਕੇ ਨੌਜਵਾਨਾਂ ਅਤੇ ਬਿਜ਼ਨੈਸਾਂ ਨੂੰ ਟਾਰਗਟ ਕੀਤਾ ਜਾ ਰਿਹਾ ਹੈ। ਇਨ੍ਹਾਂ ਹਮਲਿਆਂ ਰਾਹੀਂ ਨਿੱਜੀ ਜਾਣਕਾਰੀ ਚੋਰੀ ਕਰਕੇ ਮਾਲੀ ਨੁਕਸਾਨ ਪਹੁੰਚਾਇਆ ਜਾਂਦਾ ਹੈ। ਇਸ ਲਈ ਹਰ ਇੱਕ ਇੰਟਰਨੈੱਟ ਯੂਜ਼ਰ ਲਈ ਜਰੂਰੀ ਹੈ ਕਿ ਉਹ ਸਾਵਧਾਨ ਰਹੇ ਅਤੇ ਕੁਝ ਮੁੱਖ ਸਾਵਧਾਨੀਆਂ ਅਪਣਾਵੇ।

ਉਨ੍ਹਾਂ ਕਿਹਾ ਕਿ ਸਾਈਬਰ ਸੁਰੱਖਿਆ ਦੀ ਮੁੱਖ ਸਿਫ਼ਾਰਸ਼ਾਂ ਵਿੱਚ ਸ਼ਾਮਲ ਹਨ ਜਿਸ ਵਿੱਚ ਕਦੇ ਵੀ ਅਣਜਾਣ ਲਿੰਕ ‘ਤੇ ਕਲਿੱਕ ਨਾ ਕਰੋ, ਆਪਣੇ ਪਾਸਵਰਡ ਨੂੰ ਮਜ਼ਬੂਤ ਅਤੇ ਨਿਯਮਤ ਤੌਰ ‘ਤੇ ਬਦਲੋ, ਦੋ-ਪਦਰੀ ਤਸਦੀਕ ਦੀ ਵਰਤੋ, ਆਪਣੇ ਕੰਪਿਊਟਰ ਅਤੇ ਮੋਬਾਈਲ ਵਿੱਚ ਐਂਟੀ-ਵਾਇਰਸ ਸਾਫਟਵੇਅਰ ਇੰਸਟਾਲ ਰੱਖੋ ਅਤੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਤੋਂ ਬਚੋ।

ਇਸ ਸਬੰਧੀ ਜ਼ਿਲ੍ਹਾ ਸੂਚਨਾ ਅਫਸਰ ਸ਼੍ਰੀਮਤੀ ਮੌਸਮ ਨੇ ਇੱਕ ਪੀਪੀਟੀ ਸਾਂਝਾ ਕੀਤੀ ਜਿਸ ਵਿੱਚ ਉਨ੍ਹਾਂ ਨੇ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦੱਸਿਆ।

ਇਸ ਮੀਟਿੰਗ ਵਿੱਚ ਐਸ.ਡੀ.ਐਮ ਨੰਗਲ ਸਚਿਨ ਪਾਠਕ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਵਣ ਅਫਸਰ ਹਰਜਿੰਦਰ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਸਟਾਫ ਹਾਜ਼ਰ ਸੀ।