Close

Operation Seal-13″ was launched by setting up 07 interstate checkpoints on the border of Himachal Pradesh, a major success was achieved.

Publish Date : 18/05/2025
Operation Seal-13

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

“ਯੁੱਧ ਨਸ਼ਿਆਂ ਵਿਰੁੱਧ”

ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ 07 ਇੰਟਰਸਟੇਟ ਨਾਕੇ ਲਗਾ ਕੇ “ਅਪਰੇਸ਼ਨ ਸੀਲ-13” ਚਲਾਇਆ, ਹਾਸਲ ਕੀਤੀ ਵੱਡੀ ਸਫ਼ਲਤਾ

ਐਨ.ਡੀ.ਪੀ.ਐਸ. ਐਕਟ ਤਹਿਤ 08 ਮੁਕੱਦਮੇ ਦਰਜ ਕਰਕੇ ਨਸ਼ਿਆਂ ਦੀ ਬਰਾਮਦ ਕੀਤੀ ਵੱਡੀ ਖ਼ੇਪ

ਰੂਪਨਗਰ, 18 ਮਈ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਅਧੀਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹਿੱਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿੱਚੋ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਵਿੱਚ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਨਾਲ ਲੱਗਦੇ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ 07 ਇੰਟਰਸਟੇਟ ਨਾਕੇ ਲਗਾ ਕੇ “ਅਪਰੇਸ਼ਨ ਸੀਲ-13” ਚਲਾਇਆ ਗਿਆ।

ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਆਪ੍ਰੇਸ਼ਨ ਵਿੱਚ 02 ਐਸ.ਪੀ., 05 ਡੀ.ਐਸ.ਪੀਜ., 07 ਇੰਸਪੈਕਟਰ ਅਤੇ 105 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ।

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਰੂਪਨਗਰ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 08 ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 09 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 73 ਗ੍ਰਾਮ ਨਸ਼ੀਲਾ ਚਿੱਟਾ ਪਾਊਡਰ, 11 ਨਸ਼ੀਲੇ ਟੀਕੇ, 40 ਗ੍ਰਾਮ ਹੈਰੋਇਨ, 04 ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 7000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ 37 ਸ਼ੱਕੀ ਵਿਅਕਤੀਆਂ ਨੂੰ ਰਾਊਡ ਅੱਪ ਕਰਕੇ ਪੁੱਛਗਿੱਛ ਕੀਤੀ ਗਈ, 193 ਵਹੀਕਲ ਚੈੱਕ ਕੀਤੇ ਗਏ ਜਿਹਨਾਂ ਵਿੱਚ 58 ਵਹੀਕਲਾਂ ਦੇ ਟਰੈਫਿਕ ਚਲਾਨ ਕੀਤੇ ਗਏ ਹਨ।

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵੱਲੋਂ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵਲੋਂ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।