ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਐੱਚ.ਡੀ.ਐੱਫ.ਸੀ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ
ਰੂਪਨਗਰ, 28 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 29 ਮਈ 2025 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਐੱਚ.ਡੀ.ਐੱਫ.ਸੀ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਲਈ 20 ਤੋਂ 34 ਸਾਲ ਦੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 12500/- ਤੋਂ 16000/- ਪ੍ਰਤੀ ਮਹੀਨਾ ਤਨਖਾਹ ਅਤੇ ਪ੍ਰੋਤਸਾਹਨ ਮਿਲੇਗਾ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਰੋਪੜ, ਮੋਰਿੰਡਾ, ਕੁਰਾਲੀ, ਸ੍ਰੀ ਚਮਕੌਰ ਸਾਹਿਬ, ਮਾਜਰੀ, ਸ੍ਰੀ ਅਨੰਦਪੁਰ ਸਾਹਿਬ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਅਤੇ ਮਾਛੀਵਾੜਾ, ਨਵਾਂ ਸ਼ਹਿਰ ਹੋਵੇਗਾ। ਇਸ ਅਸਾਮੀ ਲਈ ਫਰੈਸ਼ਰ/ਤਜਰਬੇਕਾਰ ਦੋਵੇਂ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ।
ਉਨ੍ਹਾਂ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਉਮੀਦਵਾਰ 29 ਮਈ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗਰਾਊਂਡ ਫਲੋਰ, ਡੀਸੀ ਕੰਪਲੈਕਸ, ਰੂਪਨਗਰ ਵਿਖੇ ਪਹੁੰਚ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਕਿਸੇ ਵੀ ਦਫ਼ਤਰੀ ਸਮੇਂ ਦਫ਼ਤਰ ਦੇ ਹੈਲਪਲਾਈਨ ਨੰ: 01881-222104 ਤੇ ਸੰਪਰਕ ਕਰ ਸਕਦੇ ਹਨ।