Close

6 candidates selected in placement camp at District Employment and Business Bureau Rupnagar

Publish Date : 29/05/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 6 ਉਮੀਦਵਾਰਾਂ ਦੀ ਚੋਣ

ਰੂਪਨਗਰ, 29 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਲਗਾਏ ਕੈਂਪ ਵਿੱਚ 14 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 6 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਐੱਚ.ਡੀ.ਐੱਫ.ਸੀ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਲਈ 20 ਤੋਂ 34 ਸਾਲ ਦੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਸ ਅਸਾਮੀ ਤੇ ਚੁਣੇ ਗਏ ਉਮੀਦਵਾਰਾਂ ਨੂੰ 12500/- ਤੋਂ 16000/- ਪ੍ਰਤੀ ਮਹੀਨਾ ਤਨਖਾਹ ਅਤੇ ਪ੍ਰੋਤਸਾਹਨ ਮਿਲੇਗਾ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਰੋਪੜ, ਮੋਰਿੰਡਾ, ਕੁਰਾਲੀ, ਸ੍ਰੀ ਚਮਕੌਰ ਸਾਹਿਬ, ਮਾਜਰੀ, ਸ੍ਰੀ ਅਨੰਦਪੁਰ ਸਾਹਿਬ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਅਤੇ ਮਾਛੀਵਾੜਾ ਅਤੇ ਨਵਾਂ ਸ਼ਹਿਰ ਹੈ।