Close

Saplings planted at Civil Surgeon’s Office Rupnagar on the occasion of World Environment Day

Publish Date : 05/06/2025
Saplings planted at Civil Surgeon's Office Rupnagar on the occasion of World Environment Day

ਵਿਸ਼ਵ ਵਾਤਾਵਰਣ ਦਿਵਸ ਦੇ ਸੰਬੰਧ ‘ਚ ਸਿਵਲ ਸਰਜਨ ਦਫਤਰ ਰੂਪਨਗਰ ਵਿਖੇ ਲਗਾਏ ਬੂਟੇ

ਰੂਪਨਗਰ, 05 ਜੂਨ: ਵਿਸ਼ਵ ਵਾਤਾਵਰਣ ਦਿਵਸ ਦੇ ਸੰਬੰਧ ਵਿੱਚ ਦਫਤਰ ਸਿਵਲ ਸਰਜਨ ਰੂਪਨਗਰ ਵਿਖੇ ਸਿਵਲ ਸਰਜਨ ਰੂਪਨਗਰ ਡਾ. ਸਵਪਨਜੀਤ ਕੌਰ ਵੱਲੋਂ ਬੂਟੇ ਲਗਾਏ ਗਏ।

ਇਸ ਮੌਕੇ ਡਾ. ਸਵਪਨਜੀਤ ਨੇ ਕਿਹਾ ਕਿ ਅਸੀਂ ਬੂਟੇ ਲਗਾ ਕੇ ਵਾਤਾਵਰਨ ਦੀ ਸੁਰੱਖਿਆ ਲਈ ਆਪਣਾ ਵੱਡਮੁੱਲਾ ਯੋਗਦਾਨ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਹਰ ਸਾਲ 5 ਜੂਨ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦਾ ਮਕਸਦ ਲੋਕਾਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਲਿਆਉਣਾ ਅਤੇ ਕੁਦਰਤ ਪ੍ਰਤੀ ਆਪਣਾ ਫਰਜ਼ ਨਿਭਾਉਣਾ ਹੈ।

ਉਨ੍ਹਾਂ ਕਿਹਾ ਕਿ ਇਸ ਸਾਲ ਵਿਸ਼ਵ ਵਾਤਾਵਰਨ ਦਿਵਸ 2025 ਦਾ ਥੀਮ ਹੈ – ‘ਪਲਾਸਟਿਕ ਪ੍ਰਦੂਸ਼ਣ ਖਤਮ ਕਰੋ’। ਜੀਵਨ ਜਿਉਣ ਲਈ ਕੀਮਤੀ ਦਵਾਈ ਹੈ, ਸ਼ੁੱਧ ਹਵਾ ਦਾ ਆਨੰਦ ਮਾਣੋ ਦੇ ਤਹਿਤ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਅਹਿਮ ਕਦਮ ਚੁੱਕਣੇ ਪੈਣਗੇ, ਉਨ੍ਹਾਂ ਕਿਹਾ ਕਿ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਹੋਣ ਦੀ ਬਹੁਤ ਲੋੜ ਹੈ।

ਸਿਵਲ ਸਰਜਨ ਨੇ ਕਿਹਾ ਕਿ ਸਾਨੂੰ ਇਹ ਸਮਝਣ ਦੀ ਲੋੜ ਹੈ ਕਿ ਮਨੁੱਖੀ ਜੀਵਨ ਲਈ ਸਿਹਤਮੰਦ ਅਤੇ ਸਾਫ਼-ਸੁਥਰਾ ਵਾਤਾਵਰਨ ਕਿੰਨਾ ਜ਼ਰੂਰੀ ਹੈ। ਕੁਦਰਤੀ ਸੋਮਿਆਂ ਦੀ ਲੁੱਟ ਨੂੰ ਰੋਕਣਾ ਹੋਵੇਗਾ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਸ਼ੁੱਧ ਹਵਾ ਵਿੱਚ ਸਾਹ ਲੈ ਸਕਣ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਓ। ਸਿਰਫ ਜ਼ਮੀਨ ‘ਤੇ ਹੀ ਰੁੱਖ ਲਗਾਉਣੇ ਜ਼ਰੂਰੀ ਨਹੀਂ ਹਨ, ਤੁਸੀਂ ਨੇੜੇ-ਤੇੜੇ ਦੇ ਗਮਲਿਆਂ ‘ਚ ਵੀ ਬੂਟੇ ਲਗਾ ਸਕਦੇ ਹੋ ਅਤੇ ਘਰ ਦੇ ਨਾਲ-ਨਾਲ ਆਲੇ-ਦੁਆਲੇ ਦੇ ਵਾਤਾਵਰਣ ਨੂੰ ਵੀ ਹਰਿਆ-ਭਰਿਆ ਰੱਖ ਸਕਦੇ ਹੋ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖਾਦਾਂ ਅਤੇ ਕੀਟਨਾਸ਼ਕਾਂ ਦੀ ਘੱਟ ਵਰਤੋਂ ਕਰੋ ਤਾਂ ਜੋ ਮਿੱਟੀ ਨੂੰ ਗੰਦਗੀ ਤੋਂ ਬਚਾਇਆ ਜਾ ਸਕੇ। ਹੋ ਸਕੇ ਤਾਂ ਜੈਵਿਕ ਖੇਤੀ ਕਰੋ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਦਰਖਤ ਲਗਾਣੇ ਚਾਹੀਦੇ ਹਨ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ, ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਨਵਰੂਪ ਕੌਰ, ਸੀਨੀਅਰ ਮੈਡੀਕਲ ਅਫਸਰ ਡਾ. ਅਮਰਜੀਤ ਸਿੰਘ, ਡਾ. ਜਤਿੰਦਰ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਮੈਡਮ ਗੁਰਮੀਤ ਕੌਰ, ਹੈਲਥ ਸੁਪਰਵਾਈਜ਼ਰ ਰਣਜੀਤ ਸਿੰਘ ਹਾਜ਼ਰ ਸਨ।