Close

4 men and 1 woman arrested with 30 grams of narcotic powder and 37 kilograms of poppy husk

Publish Date : 07/06/2025
4 men and 1 woman arrested with 30 grams of narcotic powder and 37 kilograms of poppy husk

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

“ਯੁੱਧ ਨਸ਼ਿਆਂ ਵਿਰੁੱਧ”

30 ਗ੍ਰਾਮ ਨਸ਼ੀਲਾ ਪਾਊਡਰ ਅਤੇ 37 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ 4 ਵਿਅਕਤੀ ਤੇ 1 ਔਰਤ ਗ੍ਰਿਫ਼ਤਾਰ

ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸ ਐੱਸ ਪੀ

ਰੂਪਨਗਰ, 07 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 1 ਔਰਤ ਅਤੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 30 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਅਤੇ 37 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ।

ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਪਰਮਜੀਤ ਸਿੰਘ ਅਤੇ ਪਰਮਜੀਤ ਕੌਰ ਵਾਸੀ ਫਤਿਹਪੁਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 30 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਕੀਰਤਪੁਰ ਸਾਹਿਬ ਵੱਲੋਂ ਸਦੀਕ ਮੁਹੰਮਦ ਵਾਸੀ ਪਿੰਡ ਆਸਪੁਰ, ਇਮਰਾਨ ਅੰਸਾਰੀ ਵਾਸੀ ਕਿਰਾਏਦਾਰ ਸੱਜਣ ਸਿੰਘ ਹੁਸੈਨਪੁਰ ਅਤੇ ਤਾਹੀਰ ਹੁਸੈਨ ਵਾਸੀ ਮੰਗੂਵਾਲ ਦੀਵਾੜੀ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋਂ 37 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆਂ ਕਿ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋਂ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।