ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨ ਦੀ ਮਿਤੀ : 12/06/2025
Placement camp at District Employment and Business Bureau Rupnagar today

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 12 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 13 ਜੂਨ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਆਈਪੀਐਫ ਵਿਕਰਮ ਕੁਰਾਲੀ ਕੰਪਨੀ ਵੱਲੋਂ ਫਿਟਰ ਅਤੇ ਇਲੈਕਟ੍ਰੀਸ਼ਨ ਦੀਆਂ 40 ਅਸਾਮੀਆਂ ਲਈ ਇਲੈਕਟ੍ਰੀਸ਼ੀਅਨ ਅਤੇ ਫਿਟਰ ਵਿੱਚ ਆਈ.ਟੀ.ਆਈ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000 ਤੋਂ 20,000 ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸ ਕੈਂਪ ਵਿੱਚ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈ ਸਕਦੇ ਹਨ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ, ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ 01881- 222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।