Close

Placement camp at District Employment and Business Bureau Rupnagar today

Publish Date : 19/06/2025
Registration for 5-day free entrepreneurship workshop for youth by District Employment and Entrepreneurship Bureau Rupnagar and Jugni Innov Foundation begins

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਫਲਿੱਪਕਾਰਟ ਕੰਪਨੀ ਵੱਲੋਂ ਡਿਲਿਵਰੀ ਬੁਆਏ ਦੀਆਂ 40 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ

ਰੂਪਨਗਰ, 19 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਲਗਾਏ ਜਾਂਦੇ ਹਫਤਾਵਾਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਕੈਂਪ ਅੱਜ 20 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਫਲਿੱਪਕਾਰਟ ਕੰਪਨੀ ਵੱਲੋਂ ਡਿਲਿਵਰੀ ਬੁਆਏ ਦੀਆਂ 40 ਅਸਾਮੀਆਂ ਲਈ ਦਸਵੀਂ ਅਤੇ ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਕੋਲ ਮੋਟਰਸਾਈਕਲ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਅਧਾਰ ਕਾਰਡ ਅਤੇ ਪੈਨ ਕਾਰਡ ਹੋਣੇ ਲਾਜ਼ਮੀ ਹਨ। ਉਮੀਦਵਾਰਾਂ ਨੂੰ ਫੀਲਡ ਵਰਕ ਵਿੱਚ ਦਿਲਚਸਪੀ ਹੋਣੀ ਚਾਹੀਦੀ ਹੈ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 18,000/- ₹ 20,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸ ਅਸਾਮੀ ਤੇ ਕੰਮ ਕਰਨ ਵਾਲੇ ਉਮੀਦਵਾਰਾਂ ਨੂੰ ਕੰਮ ਦੇ ਹਿਸਾਬ ਨਾਲ ਵਧੇਰੇ ਡਿਲੀਵਰੀ, ਵਧੇਰੇ ਕਮਾਈ ਹੋਵੇਗੀ। ਇਸ ਕੰਮ ਲਈ ਕੋਈ ਰਜਿਸਟ੍ਰੇਸ਼ਨ ਫੀਸ ਨਹੀਂ ਹੈ। ਉਮੀਦਵਾਰ ਆਪਣੀ ਸਹੂਲਤ ਅਨੁਸਾਰ ਕੰਮ ਕਰ ਸਕਦੇ ਹਨ। ਕਾਮਿਆਂ ਨੂੰ ਸੁਰੱਖਿਅਤ ਤਨਖਾਹ ਹਰ ਹਫ਼ਤੇ ਸਿੱਧੇ ਬੈਂਕ ਖਾਤੇ ਵਿੱਚ ਪ੍ਰਾਪਤ ਹੋਵੇਗੀ। ਕੰਮ ਕਰਨ ਸਬੰਧੀ ਈ-ਕਾਰਟ ਟੀਮ ਤੋਂ ਸਹਾਇਤਾ ਅਤੇ ਸਿਖਲਾਈ ਮਿਲੇਗੀ। ਇਨ੍ਹਾਂ ਅਸਾਮੀਆਂ ਲਈ ਨੌਕਰੀ ਦਾ ਸਥਾਨ ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ ਹੈ।

ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ, ਰੂਪਨਗਰ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ਤੇ ਸੰਪਰਕ ਕੀਤਾ ਜਾ ਸਕਦਾ ਹੈ।