Close

Placement camp at District Employment and Business Bureau Rupnagar today

Publish Date : 23/06/2025
Registration for 5-day free entrepreneurship workshop for youth by District Employment and Entrepreneurship Bureau Rupnagar and Jugni Innov Foundation begins

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਐਚ.ਡੀ.ਐਫ.ਸੀ ਬੈਂਕ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ

ਰੂਪਨਗਰ, 23 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 24 ਜੂਨ 2025 ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਐਚ.ਡੀ.ਐਫ.ਸੀ ਬੈਂਕ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਦੀ ਭਰਤੀ ਲਈ 20 ਤੋਂ 28 ਸਾਲ ਉਮਰ ਦੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਫਰੈਸ਼ਰ ਅਤੇ ਤਜ਼ਰਬੇਕਾਰ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10500/- ਤੋਂ 22000/- + ਪ੍ਰੋਤਸਾਹਨ 1000/- ਰੁਪਏ ਤੋਂ 1,05,000/- ਰੁਪਏ ਤੱਕ ਮਿਲੇਗਾ। ਨੌਕਰੀ ਦਾ ਸਥਾਨ ਰੋਪੜ, ਮੋਰਿੰਡਾ, ਕੁਰਾਲੀ, ਸ੍ਰੀ ਚਮਕੌਰ ਸਾਹਿਬ, ਮਾਜਰੀ, ਸ੍ਰੀ ਆਨੰਦਪੁਰ ਸਾਹਿਬ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਅਤੇ ਮਾਛੀਵਾੜਾ, ਨਵਾਂ ਸ਼ਹਿਰ ਹੈ। ਇਸ ਕੈਂਪ ਵਿੱਚ ਪੁਰਸ਼/ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ।

ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦੇਣ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।