• ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਡਿਪਟੀ ਕਮਿਸ਼ਨਰ ਰੂਪਨਗਰ ਨੇ ਖਿਡਾਰੀ ਜਸਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਦਿੱਤੀ ਵਧਾਈ

ਪ੍ਰਕਾਸ਼ਨ ਦੀ ਮਿਤੀ : 25/06/2025
Deputy Commissioner Rupnagar met player Jaspreet Singh and congratulated him.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਰੂਪਨਗਰ ਨੇ ਖਿਡਾਰੀ ਜਸਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਦਿੱਤੀ ਵਧਾਈ

ਕੈਕਿੰਗ ਖੇਡ ਦੇ ਇਸ ਖਿਡਾਰੀ ਨੇ ਏਸ਼ੀਅਨ ਚੈਂਪੀਅਨਸ਼ਿਪ ‘ਚ ਤੀਜਾ ਸਥਾਨ ਕੀਤਾ ਹਾਸਲ

ਰੂਪਨਗਰ, 25 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆਂ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਤੀਜਾ ਸਥਾਨ ਹਾਸਲ ਕਰਨ ਵਾਲੇ ਕੈਕਿੰਗ ਦੇ ਖਿਡਾਰੀ ਜਸਪ੍ਰੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੀ ਮੱਲ੍ਹਾਂ ਮਾਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਜ਼ਿਕਰਯੋਗ ਹੈ ਕਿ ਰੋਪੜ ਸ਼ਹਿਰ ਦੇ ਖਿਡਾਰੀ ਜਸਪ੍ਰੀਤ ਸਿੰਘ ਨੇ ਕੈਕਿੰਗ ਖੇਡ ਵਿੱਚ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਕੇ-4 1000 ਮੀਟਰ ਰੇਸ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ। ਇਹ ਚੈਂਪੀਅਨਸ਼ਿਪ ਥਾਈਲੈਂਡ ਵਿਖੇ 12 ਤੋਂ 15 ਜੂਨ 2025 ਤੱਕ ਹੋਈ ਸੀ।

ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਖੇਡਾਂ ਦੇ ਪ੍ਰਸਾਰ ਅਤੇ ਖਿਡਾਰੀਆਂ ਦੇ ਸਰਬਪੱਖੀ ਵਿਕਾਸ ਲਈ ਲਾਮਿਸਾਲ ਕਦਮ ਚੁੱਕ ਰਹੀ ਹੈ, ਸੂਬੇ ਵਿਚ ਖਿਡਾਰੀਆਂ ਲਈ ਸਾਜਗਾਰ ਮਾਹੌਲ ਅਤੇ ਹਰ ਲੋੜੀਂਦੀ ਸਹੂਲਤ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪੋ-ਆਪਣੀ ਖੇਡ ਵਿਚ ਹੋਰ ਤਰੱਕੀਆਂ ਕਰ ਸਕਣ।

ਉਨ੍ਹਾਂ ਕਿਹਾ ਕਿ ਇਸ ਖਿਡਾਰੀ ਨੇ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਜਸਪ੍ਰੀਤ ਸਿੰਘ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਕਾਮਨਾ ਕੀਤੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਖਿਡਾਰੀ ਜਸਪ੍ਰੀਤ ਸਿੰਘ ਨੂੰ ਕੈਕਿੰਗ ਖੇਡ ਵਿੱਚ ਹੋਰ ਬੁਲੰਦੀਆਂ ਛੋਹਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਖਿਡਾਰੀ ਜਸਪ੍ਰੀਤ ਸਿੰਘ ਨੂੰ ਤਾਕੀਦ ਕੀਤੀ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜਿਹੜੀ ਵੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ਉਸ ਦਾ ਭਰਪੂਰ ਲਾਹਾ ਲੈੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਾਮਣਾ ਖੱਟਿਆ ਜਾਵੇ।

ਇਸ ਮੌਕੇ ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਖਿਡਾਰੀ ਜਸਪ੍ਰੀਤ ਸਿੰਘ ਦੇ ਪਿਤਾ ਇੰਦਰਜੀਤ ਸਿੰਘ, ਖੇਡ ਵਿਭਾਗ ਦੇ ਕੋਚ ਲਵਜੀਤ ਸਿੰਘ ਕੰਗ ਅਤੇ ਕੋਚ ਇੰਦਰਜੀਤ ਸਿੰਘ ਵੀ ਹਾਜ਼ਰ ਸਨ।